23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 25-11-2025
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨਿਆਈ ਸੁਨਾਮ ਊਧਮ ਸਿੰਘ ਵਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਸਿੱਖ ਨੌਜਵਾਨ ਸਭਾ, ਮਾਤਾ ਗੁੱਜਰੀ ਇਸਤਰੀ ਸਭਾ, ਪੰਜ ਪਿਆਰੇ ਖ਼ਾਲਸਾ ਧਰਮ ਪ੍ਰਚਾਰ ਕਮੇਟੀ, ਪੰਜ ਪਿਆਰੇ ਖ਼ਾਲਸਾ ਸੇਵਾ ਦਲ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ਼ਹਿਰ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਬਣਾਏ ਗਏ ਅਤੇ ਥਾਂ ਥਾਂ ਸਵਾਗਤ ਕੀਤਾ ਗਿਆ | ਇਸ ਸਮੇਂ ਭਾਈ ਬਲਦੇਵ ਸਿੰਘ ਲੌਂਗੋਵਾਲ ਦੇ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ ਦੀਪੀ, ਕੁਲਵੀਰ ਸਿੰਘ ਮੋਘੇਦਾਰ, ਰਣਧੀਰ ਸਿੰਘ, ਗੁਰਨਾਮ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਮੇਲਾ ਤੇ ਜਰਨੈਲ ਸਿੰਘ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਬਿਲਡਿੰਗ ਉਸਾਰੀ ਲੇਬਰ ਠੇਕੇਦਾਰ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਾਸਟਰ ਅਥਲੀਟ ਸੁਖਦੇਵ ਸ਼ਰਮਾ ਨੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਿੰਨ ਤਗਮੇ ਜਿੱਤ ਕੇ ਮਾਰੀ ਬਾਜ਼ੀ <br/>
Ad Position 24