ਲੌਂਗੋਵਾਲ, 24 ਨਵੰਬਰ (ਵਿਨੋਦ, ਖੰਨਾ)-ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਨਵੇਂ ਦਿਸਹੱਦੇ 2025 ਵਿਚ ਵੱਖ-ਵੱਖ ਸਭਿਆਚਾਰਕ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਨੇ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਵਰਗ ਵਿਚ ਓਵਰ ਆਲ ਟਰਾਫ਼ੀ ਤੇ ਕਬਜ਼ਾ ਕੀਤਾ ਹੈ | ਇਨ੍ਹਾਂ ਮੁਕਾਬਲਿਆਂ ਵਿਚ ਭੰਗੜਾ, ਗਿੱਧਾ, ਸੋਲੋ ਡਾਂਸ (ਕੁੜੀਆਂ), ਸੋਲੋ ਡਾਂਸ ਲੜਕਿਆਂ ਦੇ ਮੁਕਾਬਲਿਆਂ ਵਿਚ ਪ੍ਰਾਇਮਰੀ ਵਰਗ ਨੇ ਪਹਿਲਾ ਸਥਾਨ ਅਤੇ ਲੋਕ ਗੀਤ ਵਿਚ ਤੀਸਰਾ ਸਥਾਨ ਹਾਸਿਲ ਕੀਤਾ | ਅੱਪਰ ਪ੍ਰਾਇਮਰੀ ਵਰਗ ਸੋਲੋ ਡਾਂਸ (ਮੁੰਡੇ), ਸੋਲੋ ਡਾਂਸ ਲੜਕੀਆਂ, ਭੰਗੜਾ ਵਿਚ ਪਹਿਲਾ ਸਥਾਨ ਅਤੇ ਗਿੱਧਾ ਵਿਚ ਦੂਸਰਾ ਸਥਾਨ ਹਾਸਲ ਕੀਤਾ | ਸਕੂਲ ਪਹੁੰਚਣ ਤੇ ਬੱਚਿਆਂ ਦਾ ਅਤੇ ਅਧਿਆਪਕਾਂ ਦਾ ਪਿੰਡ ਦੀ ਪੰਚਾਇਤ, ਕਲੱਬ ਮੈਂਬਰਾਂ, ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਭੁੱਲਰ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਸਰਪੰਚ ਹਰਦੀਪ ਕੌਰ, ਰਛਪਾਲ ਸਿੰਘ, ਰਣਜੋਧ ਸਿੰਘ, ਸਲਵਿੰਦਰ ਸਿੰਘ, ਜਗਪਾਲ ਸਿੰਘ ਸਾਹੋਕੇ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਕੌਰ, ਸੁਨੀਲ ਕੁਮਾਰ, ਸਤਪਾਲ ਕੌਰ, ਕਾਕਾ ਸਿੰਘ, ਅਮਰਿੰਦਰ ਕੌਰ, ਰੇਨੂੰ ਸਿੰਗਲਾ, ਕਰਮਜੀਤ ਕੌਰ, ਰਣਜੀਤ ਕੌਰ, ਅਜੀਤਪਾਲ ਸਿੰਘ, ਸੁਖਪਾਲ ਸਿੰਘ ਤੇ ਰਣਜੀਤ ਸਿੰਘ ਮੰਢਾਲੀ ਆਦਿ ਹਾਜ਼ਰ ਸਨ |