25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 25-11-2025
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-34 'ਚ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸੰਪੂਰਨ ਕਰਜ਼ਾ ਮਾਫ਼ੀ, ਹੜ੍ਹਾਂ ਦਾ ਮੁਕੰਮਲ ਮੁਆਵਜ਼ਾ, ਬਿਜਲੀ ਐਕਟ 2025, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮਸਲਾ ਹੱਲ ਕਰਨ ਅਤੇ ਦਿੱਲੀ ਅੰਦੋਲਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਚੰਡੀਗੜ੍ਹ ਰੈਲੀ ਵਿਚ ਸ਼ਾਮਿਲ ਹੋਣ ਲਈ ਸੁਨਾਮ ਬਲਾਕ ਤੋਂ 20 ਬੱਸਾਂ ਦਾ ਕਾਫ਼ਲਾ ਰਵਾਨਾ ਹੋਵੇਗਾ | ਇਸ ਮੌਕੇ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਜੀਤ ਸਿੰਘ ਗੰਢੂਆਂ ਅਤੇ ਗੁਰਤੇਜ ਸਿੰਘ ਮੈਦੇਵਾਸ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੈਗਾ ਲਿਵਰ ਜਾਂਚ ਕੈਂਪ ਦੌਰਾਨ 160 ਮਰੀਜ਼ਾਂ ਦਾ ਚੈੱਕਅਪ ਅਗਲੀ ਖ਼ਬਰ ਰੱਤੋਕੇ ਸਕੂਲ ਨੇ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਵਰਗ 'ਚੋਂ ਜਿੱਤੀ ਓਵਰਆਲ ਟਰਾਫ਼ੀ
Ad Position 24