ਦਿੜ੍ਹਬਾ ਮੰਡੀ, 5 ਦਸੰਬਰ (ਜਸਵੀਰ ਸਿੰਘ ਅÏਜਲਾ) - ਪੰਜਾਬ ਦੇ ਸਾਰੇ ਐਸ.ਡੀ.ਓ. ਦਫ਼ਤਰ ਅੱਗੇ ਰੋਸ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪਿੰਡ ਛਾਹੜ ਵਿਖੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਅਤੇ ਹਰਬੰਸ ਸਿੰਘ ਦਿੜ੍ਹਬਾ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ ਲਿਆ ਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਜਾ ਰਹੀ ਹੈ ਦੇ ਵਿਰੋਧ ਵਿਚ 8 ਦਸੰਬਰ ਨੂੰ ਪੰਜਾਬ ਦੇ ਸਾਰੇ ਐਸ.ਡੀ.ਓ. ਦਫ਼ਤਰ ਅੱਗੇ ਰੋਸ ਧਰਨੇ ਦੇ ਬਿਜਲੀ ਬਿੱਲਾ ਦੀਆ ਕਾਪੀਆਂ ਫ਼ੂਕ ਕੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਵੇਗੀ ਜੇਕਰ ਕੇਂਦਰ ਸਰਕਾਰ ਨੇ ਬਿਜਲੀ ਬਿੱਲ 2025 ਵਾਪਸ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੱਖੇ ਪ੍ਰੋਗਰਾਮ ਕੀਤੇ ਜਾਣਗੇ |