29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰੀ ਅਤੇ ਵਿਰੋਧੀ ਧਿਰ ਨੇ ਮੰਨਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਚੋਣਾਂ ਦੌਰਾਨ ਧੱਕੇਸ਼ਾਹੀ ਤੋਂ ਰਿਹਾ ਬਚਾਅ <br/>

Ad Position 21
No active advertisement
ਅਜੀਤ ਡੈਸਕ 06-12-2025
ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਵਿਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਅੰਤਿਮ ਮਿਤੀ ਕੱਲ੍ਹ 4 ਦਸੰਬਰ ਤੱਕ ਕਾਗ਼ਜ਼ ਖੋਹਣ, ਉਮੀਦਵਾਰਾਂ ਨੂੰ ਘਰਾਂ ਜਾਂ ਰਾਹ ਵਿਚ ਰੋਕਣ ਦੀ ਆਦਿ ਦੀਆਂ ਘਟਨਾਵਾਂ ਤੋਂ ਬਚਾਅ ਰਿਹਾ ਹੈ | ਇਸ ਗੱਲ ਨੂੰ ਆਮ ਲੋਕ ਵੀ ਮੰਨ ਰਹੇ ਹਨ ਕਿ ਜ਼ਿਲ੍ਹਾ ਸੰਗਰੂਰ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ | ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿਚ ਕਿਸੇ ਉਮੀਦਵਾਰ ਨੂੰ ਡਰਾਉਣ, ਧਮਕਾਉਣ, ਰੋਕਣ ਜਾਂ ਧੱਕੇਸ਼ਾਹੀ ਕਰਨ ਦੀ ਕੋਈ ਗੱਲ ਨਹੀਂ ਹੋਈ ਸਗੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੰੂ ਪ੍ਰਸ਼ਾਸਨ ਵਲੋਂ ਵਧੀਆਂ ਢੰਗ ਨਾਲ ਨਿਪਟਾਇਆ ਗਿਆ | ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੰਨਿਆ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਧੱਕਾ ਨਹੀਂ ਹੋਇਆ ਪਰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣ ਸਮੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ | ਅਕਾਲੀ ਦਲ (ਬ) ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਕਾਗ਼ਜ਼ ਖੋਹਣ ਜਾਂ ਉਮੀਦਵਾਰਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਪ੍ਰਤੀ ਕੋਈ ਸ਼ਿਕਾਇਤ ਨਹੀ ਮਿਲੀ ਪਰ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਅਸਿੱਧੇ ਢੰਗ ਨਾਲ ਅਧਿਕਾਰੀਆਂ ਵਲੋਂ ਡਰਾਇਆ ਧਮਕਾਇਆ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਵੀ ਸਾਡੀ ਪਾਰਟੀ ਦੇ ਉਮੀਦਵਾਰਾਂ ਉੱਤੇ ਚੋਣ ਨਾ ਲੜਨ ਲਈ ਦਬਾਓ ਪਾਇਆ ਗਿਆ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਨੇ ਵੀ ਮੰਨਿਆ ਹੈ ਕਿ ਪੁਲਿਸ ਪ੍ਰਸ਼ਾਸਨ ਦਾ ਵਤੀਰਾ ਠੀਕ ਰਿਹਾ ਹੈ ਪਰ ਕਾਂਗਰਸੀ ਉਮੀਦਵਾਰਾਂ ਨੂੰ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕੀਤਾ ਗਿਆ ਹੈ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਟਿੰਕੂ ਨੇ ਕਿਹਾ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਹੁਣ ਤੱਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਕੋਈ ਸ਼ਿਕਾਇਤ ਨਹੀਂ ਮਿਲੀ | ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨਾਲ ਗੱਲ ਹੋਈ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਇਹ ਚੋਣਾਂ ਨਿਰਪੱਖ ਅਤੇ ਸਾਫ਼ ਸੁਥਰੀਆਂ ਕਰਵਾਉਣ ਦਾ ਆਦੇਸ਼ ਦਿੱਤਾ ਹੋਇਆ ਹੈ | ਜੋ ਉਮੀਦਵਾਰ ਸਹੀ ਕਾਗ਼ਜ਼ਾਂ ਨਾਲ ਅਤੇ ਸਹੀ ਸਮੇਂ ਨਹੀਂ ਪਹੁੰਚ ਸਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਆਈ ਹੋਵੇਗੀ, ਉਂਝ ਚੋਣ ਪ੍ਰਕਿਰਿਆ ਸਹੀ ਚੱਲ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲੇ੍ਹ ਵਿਚੋਂ ਪੁਲਿਸ ਪ੍ਰਤੀ ਕੋਈ ਸ਼ਿਕਾਇਤ ਨਹੀਂ ਮਿਲੀ | ਉਨ੍ਹਾਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਦੋ ਕਾਂਗਰਸ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਉਪਰੰਤ ਸਮਰਥਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰ... ਅਗਲੀ ਖ਼ਬਰ ਦਿੜ੍ਹਬਾ ਬਲਾਕ ਸੰਮਤੀ ਲਈ 49 ਉਮੀਦਵਾਰਾਂ ਦੇ ਨਾਮਜ਼ਦਗੀਆਂ ਦਰੁਸਤ, ਇੱਕ ਰੱਦ
Ad Position 24