ਅਮਰਗੜ, 5 ਦਸੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਿੱਖਿਆ ਦੇ ਖੇਤਰ ਵਿਚ ਅਹਿਮ ਮੁਕਾਮ ਹਾਸਿਲ ਕਰ ਚੁੱਕੀ ਵਿੱਦਿਅਕ ਸੰਸਥਾ ਦਸਮੇਸ਼ ਮਾਡਲ ਸਕੂਲ ਬਾਗੜੀਆਂ ਵਿਖੇ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਮਾਪਿਆ ਨੇ ਭਾਗ ਲਿਆ | ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਸਾਰੇ ਹੀ ਕਲਾਸ ਇੰਚਾਰਜਾਂ ਨੇ ਨਵੰਬਰ ਮਹੀਨੇ ਦੇ ਇਮਤਿਹਾਨ ਨਤੀਜੇ ਮਾਪਿਆਂ ਨੂੰ ਦੱਸਦਿਆਂ ਵਿਦਿਆਰਥੀਆਂ ਦੀ ਸਿੱਖਿਆ ਅਤੇ ਸ਼ਖ਼ਸੀਅਤ ਉਸਾਰੀ ਲਈ ਵੱਖ-ਵੱਖ ਤਰਾਂ ਦੇ ਨੁਕਤੇ ਸਾਂਝੇ ਕੀਤੇ | ਉਪ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਇਮਤਿਹਾਨਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਘੱਟ ਨੰਬਰ ਪ੍ਰਾਪਤ ਕਰਨ ਵਾਲਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਸਕੂਲ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਵਧੀਆ ਨਤੀਜੇ ਲਈ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਸਾਰੇ ਅਧਿਆਪਕਾਂ ਦੀ ਵਧੀਆ ਢੰਗ ਨਾਲ ਪੜਾਉਣ ਲਈ ਸ਼ਲਾਘਾ ਕੀਤੀ |