ਸੰਦੌੜ, 5 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਰਾੜਾ ਸਾਹਿਬ ਸੰਪਰਦਾਇ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਈਸਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦੀ 23ਵੀਂ ਸਾਲਾਨਾ ਬਰਸੀ ਸੰਤ ਆਸਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਵਿਖੇ ਮਿਤੀ 5 ਤੋਂ 7 ਦਸੰਬਰ ਤੱਕ ਮਨਾਈ ਜਾ ਰਹੀ ਹੈ | ਗੁਰੂ ਘਰ ਦੇ ਬੁਲਾਰੇ ਭਾਈ ਹਰਵਿੰਦਰ ਸਿੰਘ ਧਾਲੀਵਾਲ ਅਤੇ ਭਾਈ ਬਲਦੇਵ ਸਿੰਘ ਗਿੱਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ ਬਰਸੀ ਸਮਾਗਮ ਦੌਰਾਨ 6 ਦਸੰਬਰ ਨੂੰ ਲੜੀਵਾਰ ਨਾਮ ਸਿਮਰਨ ਦੇ ਜਾਪ ਦੇ ਭੋਗ ਪਾਏ ਜਾਣਗੇ | 6 ਦਸੰਬਰ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਦੀਵਾਨ ਸਜਾਏ ਜਾਣਗੇ ਅਤੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਮਿਤੀ 7 ਦਸੰਬਰ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਸੰਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸਾਧੂ ਸੰਤ, ਕੀਰਤਨੀ ਜਥੇ, ਰਾਗੀ ਅਤੇ ਢਾਡੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਤੋਂ ਇਲਾਵਾ 6 ਅਤੇ 7 ਦਸੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਮੌਕੇ 6 ਦਸੰਬਰ ਨੂੰ ਗੁਰਬਾਣੀ ਕੰਠ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ |