ਧੂਰੀ, 6 ਦਸੰਬਰ (ਲਖਵੀਰ ਸਿੰਘ ਧਾਂਦਰਾ)-ਬਲਾਕ ਸੰਮਤੀ ਜੋਨ ਧਾਂਦਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਧਾਂਦਰਾ ਬਿਨ੍ਹਾਂ ਮੁਕਾਬਲੇ ਬਲਾਕ ਸੰਮਤੀ ਮੈਂਬਰ ਚੁਣੇ ਗਏ, ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਨੇ ਦੱਸਿਆ ਕਿ ਬਲਾਕ ਸੰਮਤੀ ਜੋਨ ਧਾਂਦਰਾ ਤੋਂ ਵੱਖ-ਵੱਖ ਪਾਰਟੀਆਂ ਦੇ ਪੰਜ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਤਾਰ ਸਿੰਘ ਧਾਂਦਰਾ ਅਤੇ ਭਾਜਪਾ ਉਮੀਦਵਾਰ ਸੁਖਜਿੰਦਰ ਸਿੰਘ ਪਿ੍ਥੀ ਸ਼ੇਰਪੁਰ ਸੋਢੀਆ ਦੇ ਕਾਗ਼ਜ਼ ਰੱਦ ਕਰਾਉਣ ਉਪਰੰਤ ਅੱਜ ਤਿੰਨ ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਸਨ ਅਤੇ ਇਨ੍ਹਾਂ ਵਿਚੋਂ ਅੱਜ ਕਾਂਗਰਸ ਦੇ ਉਮੀਦਵਾਰ ਪਰਵਿੰਦਰ ਸਿੰਘ ਧਾਂਦਰਾ ਅਤੇ ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਈਸੀ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਸਿਰਫ਼ ਇੱਕ ਆਮ ਆਦਮੀ ਪਾਰਟੀ ਦਾ ਉਮੀਦਵਾਰ ਅਮਰਦੀਪ ਸਿੰਘ ਧਾਂਦਰਾ ਚੋਣ ਮੈਦਾਨ ਵਿਚ ਇਕੱਲੇ ਰਹਿਣ ਕਾਰਨ ਅਮਰਦੀਪ ਸਿੰਘ ਧਾਂਦਰਾ ਨੂੰ ਜੇਤੂ ਐਲਾਨਿਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਂਦਰਾ ਨੇ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਬਲਾਕ ਸੰਮਤੀ ਜੋਨ ਧਾਂਦਰਾ ਦੇ ਵਿਕਾਸ ਲਈ ਯਤਨਸ਼ੀਲ ਰਹਾਂਗਾ |