ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਗੁਰਦੁਆਰਾ ਸਾਹਿਬ ਵੱਡਾ ਘੱਲੂਘਾਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 07-12-2025
ਮਲੇਰਕੋਟਲਾ, 6 ਦਸੰਬਰ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਪਵਿੱਤਰ ਜੀਵਨ ਤੇ ਸਿੱਖ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਧਾਰਮਿਕ ਬੁਲਾਰਿਆਂ ਤੇ ਸੰਤਾ ਮਹਾਂਪੁਰਖਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਗੱਦੀ ਨਸ਼ੀਨ ਭਾਈ ਮਨਪ੍ਰੀਤ ਸਿੰਘ ਵਲੋਂ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਕਾਲੀ ਤੇ ਰੱਬੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਦਸਵੀਂ ਮੌਕੇ ਸੰਪੂਰਨ ਭੋਗ ਪਾਏ ਗਏ ਅਤੇ ਅਰਦਾਸ ਬੇਨਤੀ ਤੇ ਹੁਕਮਨਾਮੇ ਤੋਂ ਬਾਅਦ ਧਾਰਮਿਕ ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਸ਼ੁਰੂਆਤ ਹੋਈ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਖ਼ਾਲਸਾ ਨੇ ਆਖਿਆ ਕਿ ਇਸ ਅਸਥਾਨ ਦੇ ਬਾਨੀ ਤੇ ਪੂਰਨ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਦੀਆਂ ਸਿੱਖ ਪੰਥ ਨੂੰ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਵਲੋਂ ਦਰਸਾਏ ਮੌਜੂਦਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਵਲੋਂ ਮਹਾਂਪੁਰਖਾਂ ਵਲੋਂ ਅਰੰਭੀ ਦਸਵੀਂ ਤੇ ਹੋਰ ਸਮਾਗਮਾਂ ਦੀ ਮਰਯਾਦਾ ਕਾਇਮ ਰੱਖਣ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਬਰੜਵਾਲ ਧੂਰੀ ਦੀ ਅਥਲੈਟਿਕ ਮੀਟ ਧੂਮ-ਧਾਮ ਨਾਲ ਸ਼ੁਰੂ <br/> ਅਗਲੀ ਖ਼ਬਰ ਤਿੰਨ ਜ਼ਿਲ੍ਹਾ ਪ੍ਰੀਸ਼ਦ ਅਤੇ 15 ਬਲਾਕ ਸੰਮਤੀਆਂ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਅਗਵਾਈ...
Ad Position 24
No active advertisement