ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਏ ਨਾਮਜ਼ਦਗੀ ਪੱਤਰਾਂ ਵਿਚੋਂ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਤਿੰਨੋਂ ਪੰਚਾਇਤ ਸੰਮਤੀਆਂ ਲਈ ਕੁੱਲ 214 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਅਤੇ ਤਿੰਨੋਂ ਪੰਚਾਇਤ ਸੰਮਤੀਆਂ ਲਈ ਕੁੱਲ 248 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ ਅਤੇ ਪੜਤਾਲ ਉਪਰੰਤ 2 ਉਮੀਦਵਾਰਾਂ ਦੇ ਪੱਤਰ ਰੱਦ ਕੀਤੇ ਗਏ ਸਨ | ਅੱਜ ਨਾਮਜ਼ਦਗੀਆਂ ਵਾਪਸ ਲੈਣ ਵਾਲੇ ਦਿਨ 32 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ ਹਨ | ਹੁਣ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਲਈ 35 ਉਮੀਦਵਾਰ, ਪੰਚਾਇਤ ਸੰਮਤੀ ਬਰਨਾਲਾ ਲਈ 40, ਪੰਚਾਇਤ ਸੰਮਤੀ ਮਹਿਲ ਕਲਾਂ ਲਈ 70 ਅਤੇ ਪੰਚਾਇਤ ਸੰਮਤੀ ਸ਼ਹਿਣਾ ਲਈ 69 ਉਮੀਦਵਾਰ ਵਿਚ ਮੈਦਾਨ ਵਿਚ ਹਨ |