ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - 14 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਸੰਮਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਅੱਜ ਕਾਗ਼ਜ਼ ਵਾਪਸ ਲੈਣ ਦੇ ਦਿਨ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੇ 4 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਵਾਪਸ ਲੈ ਲਏ ਗਏ | ਰਿਟਰਨਿੰਗ ਅਫ਼ਸਰ/ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੇ 15 ਜ਼ੋਨਾਂ ਲਈ ਕੁਲ 53 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਭਰੇ ਗਏ ਸਨ | ਜਿਨ੍ਹਾਂ 'ਚੋਂ ਜੋਨ ਨੰਬਰ-1 ਸ਼ੇਰੋਂ ਤੋਂ ਭਾਜਪਾ ਦੇ ਨਛੱਤਰ ਸਿੰਘ ਪੁੱਤਰ ਭਾਨ ਸਿੰਘ ਸ਼ੇਰੋਂ ਅਤੇ ਆਪ ਦੇ ਗੁਰਦੀਪ ਸਿੰਘ ਪੁੱਤਰ ਬਲੌਰਾ ਸਿੰਘ ਸ਼ੇਰੋਂ, ਜੋਨ-2 ਨਮੋਲ ਜਨਰਲ ਕਾਂਗਰਸ ਦੇ ਕੁਲਦੀਪ ਸਿੰਘ ਪੁੱਤਰ ਨਾਹਰ ਸਿੰਘ ਨਮੋਲ, ਜੋਨ-3- ਸ਼ਾਹਪੁਰ ਖੁਰਦ ਲਖਮੀਰਵਾਲਾ ਜਨਰਲ ਭਾਜਪਾ ਦੇ ਹਰਜੀਤ ਸਿੰਘ ਪੁੱਤਰ ਦਵਿੰਦਰ ਚੱਠੇ ਨੱਕਟੇ, ਜੋਨ-4 ਬਿਗੜਵਾਲ ਇਸਤਰੀ ਸ਼ੋ੍ਰਮਣੀ ਅਕਾਲੀ ਦਲ ਦੀ ਮਨਜੀਤ ਕੌਰ ਪਤਨੀ ਦਰਸ਼ਨ ਸਿੰਘ ਬਿਸ਼ਨਪੁਰਾ, ਜੋਨ ਨੰਬਰ-6 ਸ਼ਾਹਪੁਰ ਕਲਾਂ ਇਸਤਰੀ ਕਿਰਨਪਾਲ ਕੌਰ ਪਤਨੀ ਸ਼ਮਸ਼ੇਰ ਸਿੰਘ ਸ਼ਾਹਪੁਰ ਕਲ੍ਹਾਂ, ਜੋਨ ਨੰਬਰ-10 ਚੌਵਾਸ ਇਸਤਰੀ ਆਪ ਦੇ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਚੌਵਾਸ ਸਮੇਤ 7 ਉਮੀਦਵਾਰਾਂ ਦੇ ਕਾਗ਼ਜ਼ ਕੁਝ ਉਣਤਾਈਆਂ ਕਾਰਨ ਰੱਦ ਹੋ ਗਏ ਸਨ | ਜਦੋਂ ਕਿ ਜੋਨ ਨੰਬਰ-3 ਸ਼ਾਹਪੁਰ ਖ਼ੁਰਦ ਲਖਮੀਰਵਾਲਾ ਜਨਰਲ ਤੋਂ ਹਰਦੇਵ ਸਿੰਘ ਪੁੱਤਰ ਹਰਦਿਆਲ ਸਿੰਘ ਚੱਠੇ ਨੱਕਟੇ, ਜੋਨ ਨੰਬਰ-10 ਚੌਵਾਸ ਇਸਤਰੀ ਹਰਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਬਖਸ਼ੀਵਾਲਾ, ਰਿੰਪੀ ਕੌਰ ਪਤਨੀ ਲਖਵਿੰਦਰ ਸਿੰਘ ਚੌਵਾਸ ਅਤੇ ਜੋਨ ਨੰਬਰ-15 ਢੱਡਰੀਆਂ ਤੋਂ ਮੇਜਰ ਸਿੰਘ ਪੁੱਤਰ ਗੁਰਦੇਵ ਸਿੰਘ ਢੱਡਰੀਆਂ ਵਲੋਂ ਆਪਣੇ ਕਾਗ਼ਜ਼ ਵਾਪਸ ਲੈ ਲਏ ਗਏ ਹਨ | ਐਸ ਡੀ ਐਮ ਨੇ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਲਈ ਕੁਲ 53 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ | ਜਿਨ੍ਹਾਂ 'ਚੋਂ 7 ਉਮੀਦਵਾਰਾਂ ਦੇ ਕਾਗ਼ਜ਼ ਰੱਦ ਅਤੇ 4 ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਵਾਪਸ ਲੈ ਲਏ | ਹਨ ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਸੁਨਾਮ ਲਈ ਹੁਣ 24 ਮਰਦ ਅਤੇ 18 ਅÏਰਤਾਂ ਕੁਲ 42 ਉਮੀਦਵਾਰ ਚੋਣ ਲੜ ਰਹੇ ਹਨ | ਜਿਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ |