ਸੰਗਰੂਰ, 6 ਦਸੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਪ੍ਰੀਸ਼ਦ ਜੋਨ ਮੰਗਵਾਲ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਨੇ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਜਿਸ ਦੌਰਾਨ ਉਨ੍ਹਾਂ ਨੇ ਆਪਣੀ ਜੋਨ ਵਿਚ ਪੈਂਦੇ ਲਗਭਗ ਸਾਰੇ ਪਿੰਡਾਂ ਵਿਚ ਚੋਣ ਪ੍ਰਚਾਰ ਦਾ ਪਹਿਲਾ ਗੇਰ ਪੂਰਾ ਕਰ ਲਿਆ ਹੈ | ਪੜ੍ਹੇ ਲਿਖੇ, ਮਿਹਨਤੀ ਅਤੇ ਇਮਾਨਦਾਰ ਇਨਸਾਨ ਵਜੋਂ ਜਾਣੇ ਜਾਂਦੇ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਨੇ ਉਸ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਚੋਣ ਪ੍ਰਚਾਰ ਦੌਰਾਨ ਹਰ ਪਿੰਡ ਵਿਚੋਂ ਪੂਰਾ ਸਹਿਯੋਗ ਮਿਲ ਰਿਹਾ ਹੈ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜੋਨ ਦੇ ਸੂਝਵਾਨ ਵੋਟਰ 14 ਦਸੰਬਰ ਨੂੰ ਆਪਣਾ ਸਮਰਥਨ ਉਸ ਦੇ ਹੱਕ ਵਿਚ ਦੇਣਗੇ | ਉਨ੍ਹਾਂ ਵਾਅਦਾ ਕੀਤਾ ਕਿ ਉਹ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਨਾਲ ਨਾਲ 300 ਯੂਨਿਟਾਂ ਬਿਜਲੀ ਮੁਫ਼ਤ ਸਮੇਤ ਕਈ ਵਾਅਦੇ ਪੂਰੇ ਕੀਤੇ ਹਨ ਜਿਸ ਨਾਲ ਪੰਜਾਬ ਵਾਸੀਆਂ ਦੀ ਜ਼ਿੰਦਗੀ ਕਾਫੀ ਹੱਦ ਤੱਕ ਸੁਖਾਲੀ ਹੋ ਗਈ ਹੈ | ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਉਨ੍ਹਾਂ ਨਾਲ ਸ਼ਾਮ ਸਿੰਗਲਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਭੁਪਿੰਦਰ ਸਿੰਘ ਨਹਿਲ ਪ੍ਰਧਾਨ ਨਗਰ ਕੌਂਸਲ ਸੰਗਰੂਰ, ਗੁਰਪਿਆਰ ਸਿੰਘ ਬਲਾਕ ਪ੍ਰਧਾਨ 'ਆਪ' ਮੌਜੂਦ ਸਨ |