ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਸੁਖਬੀਰਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਨਰਲ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਦੇ ਜਨਰਲ ਸਕੱਤਰ ਰਣਜੀਤ ਸਿੰਘ, ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਲੰਮੇ ਸਮੇਂ ਤੋਂ ਜਨਰਲ ਕੈਟਾਗਰੀ ਦਾ ਚੇਅਰਮੈਨ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ | ਜਿਸ ਕਾਰਨ ਜਨਰਲ ਵਰਗ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਮੰਗ ਨੂੰ ਸੰਜੀਦਗੀ ਨਾਲ ਨਾਂ ਲਿਆ ਗਿਆ ਤਾਂ ਜਨਰਲ ਵਰਗ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਅਮਨਦੀਪ ਸਿੰਘ, ਕਪਿਲ ਦੇਵ ਪਰਾਸ਼ਰ, ਹਰਪਿੰਦਰ ਸਿੰਘ ਅਤੇ ਜਰਨੈਲ ਸਿੰਘ ਬਰਾੜ ਆਦਿ ਮੌਜੂਦ ਸਨ |