ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਾਬਾ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ 'ਤੇ ਬੁੱਤ 'ਤੇ ਫ਼ੁੱਲ ਮਾਲਾਵਾਂ ਕੀਤੀਆਂ ਅਰਪਣ <br/>

Ad Position 21
No active advertisement
ਪਿੰਡ ਦਸੋਦਾ ਸਿੰਘ ਵਾਲਾ ਵਿਖੇ ਸਰਪ੍ਰਸਤ ਸੰਤੋਖ ਸਿੰਘ ਦਸੋਦਾ ਸਿੰਘ ਵਾਲਾ, ਸਕੱਤਰ ਡਾਕਟਰ ਹਰੀਪਾਲ ਸਿੰਘ ਕਸਬਾ ਭਰਾਲ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਯਾਦ ਕਰਦਿਆਂ ਉਨ੍ਹਾਂ ਦੇ ਆਦਮਿਕ ਬੁੱਤ ਨੂੰ ਫੁੱਲਾਂ ਦੇ ਹਾਰ ਪਾਉਣ ਸਮੇਂ ਅਤੇ ਨਾਲ ਪਿੰਡ ਵਾਸੀ | ਤਸਵੀਰ : ਜਸਵੀਰ ਸਿੰਘ ਜੱਸੀ <br/> 07-12-2025
ਸੰਦੌੜ, 6 ਦਸੰਬਰ (ਜਸਵੀਰ ਸਿੰਘ ਜੱਸੀ)-ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਦੇ ਸਮੂਹ ਮੈਂਬਰਾਂ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਪਿੰਡ ਦਸੋਦਾ ਸਿੰਘ ਵਾਲਾ ਵਿਖੇ ਸਰਪ੍ਰਸਤ ਸੰਤੋਖ ਸਿੰਘ ਦਸੋਦਾ ਸਿੰਘ ਵਾਲਾ, ਸੁਸਾਇਟੀ ਦੇ ਪ੍ਰਧਾਨ ਡਾਕਟਰ ਲਾਭ ਸਿੰਘ ਅਤੇ ਸਕੱਤਰ ਡਾਕਟਰ ਹਰੀਪਾਲ ਸਿੰਘ ਕਸਬਾ ਭਰਾਲ ਦੀ ਅਗਵਾਈ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸੁਸਾਇਟੀ ਮੈਂਬਰਾਂ ਨੇ ਸਾਹਿਬ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਮਿਕ ਬੁੱਤ ਨੂੰ ਫੁੱਲਾਂ ਦੇ ਹਾਰ ਅਰਪਣ ਕੀਤੇ ਗਏ ਅਤੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਵੈੱਲਫੇਅਰ ਸੁਸਾਇਟੀ ਦੇ ਸੈਕਟਰੀ ਹਰੀਪਾਲ ਸਿੰਘ ਸਾਬਕਾ ਰਿਟਾਇਰ ਏ.ਡੀ.ਓ. ਸਾਹਿਬ ਨੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਬਾਬਾ ਸਾਹਿਬ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿਚੋਂ ਅਰਥ ਸ਼ਾਸਤਰ ਵਿਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿਚ ਖੋਜ ਲਈ ਇੱਕ ਵਿਦਵਾਨ ਦੇ ਰੂਪ ਵਿਚ ਪ੍ਰਸਿੱਧੀ ਹਾਸਲ ਕੀਤੀ | ਇਸ ਸਮੇਂ ਸੁਸਾਇਟੀ ਦੇ ਖ਼ਜ਼ਾਨਚੀ ਜਗਦੀਪ ਸਿੰਘ ਖ਼ੁਰਦ, ਪੈੱ੍ਰਸ ਸਕੱਤਰ ਜਸਵੀਰ ਸਿੰਘ ਫਰਵਾਲੀ, ਸੁਖਵਿੰਦਰ ਸਿੰਘ ਛਿੰਦੀ ਫਰਵਾਲੀ, ਜਗਦੇਵ ਸਿੰਘ ਸੰਦੌੜ, ਕਰਮਜੀਤ ਸਿੰਘ ਜੀਤੀ, ਰੇਸ਼ਮ ਸਿੰਘ ਫਰਵਾਲੀ, ਵਰਿੰਦਰਪਾਲ ਸਿੰਘ ਫਰਵਾਲੀ, ਸੋਨੀ ਫਰਵਾਲੀ, ਬਲਜੀਤ ਸਿੰਘ, ਚਮਕੌਰ ਸਿੰਘ, ਟਹਿਲ ਸਿੰਘ, ਮੱਘਰ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ ਜੋਗਾ, ਨੰਬਰਦਾਰ ਦਰਸ਼ਨ ਸਿੰਘ, ਜਸਪਾਲ ਸਿੰਘ, ਸੂਬੇਦਾਰ ਅਜੈਬ ਸਿੰਘ ਮਾਣਕੀ, ਅੰਮਿ੍ਤਪਾਲ ਸਿੰਘ, ਕੈਪਟਨ ਪਾਲ ਸਿੰਘ, ਸੁਖਲਾਲ ਸਿੰਘ, ਰਾਜਦੀਪ ਸਿੰਘ ਅਤੇ ਜਗਤਾਰ ਸਿੰਘ ਆਦਿ ਮੈਂਬਰਾਂ ਨੇ ਵੀ ਬਾਬਾ ਜੀ ਦੇ ਪ੍ਰੀ ਨਿਰਵਾਣ ਦਿਵਸ ਤੇ ਯਾਦ ਕਰਦਿਆਂ ਫ਼ੁੱਲ ਅਰਪਣ ਕੀਤੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/> ਅਗਲੀ ਖ਼ਬਰ ਸ੍ਰੀਮਦ ਭਾਗਵਤ ਭਾਰਤੀ ਸਾਹਿਤ ਦਾ ਇੱਕ ਵਿਲੱਖਣ ਗ੍ਰੰਥ-ਵੈਸ਼ਨਵੀ ਭਾਰਤੀ <br/>
Ad Position 24
No active advertisement