06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕ ਕਰਨ ਸਹਿਯੋਗ-ਮੈਡਮ ਸੀਮਾ ਗੋਇਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਲਹਿਰਾਗਾਗਾ, 7 ਦਸੰਬਰ (ਅਸ਼ੋਕ ਗਰਗ)-ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਧਰਮ-ਪਤਨੀ ਮੈਡਮ ਸੀਮਾ ਗੋਇਲ ਨੇ ਸ਼ਹਿਰ ਦੇ ਸਮੂਹ ਨਿਵਾਸੀਆਂ ਨੂੰ ਸਫ਼ਾਈ ਅਤੇ ਸੁੰਦਰਤਾ ਬਣਾਈ ਰੱਖਣ ਲਈ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਨਗਰ ਕੌਂਸਲ ਵਲੋਂ ਸ਼ਹਿਰ ਨੂੰ 'ਸਵੱਛ ਅਤੇ ਸੁੰਦਰ' ਬਣਾਉਣ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ, ਪਰ ਇਹ ਯਤਨ ਤਦ ਹੀ ਸਫਲ ਹੋ ਸਕਦੇ ਹਨ ਜਦੋਂ ਲੋਕ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ | ਮੈਡਮ ਸੀਮਾ ਗੋਇਲ ਅਤੇ ਨਗ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਕੁਝ ਲੋਕ ਕੂੜਾ-ਕਰਕਟ ਨੂੰ ਸੜਕਾਂ ਦੇ ਕਿਨਾਰਿਆਂ, ਗਲੀਆਂ, ਖੁੱਲ੍ਹੀਆਂ ਥਾਵਾਂ ਅਤੇ ਨਾਲਿਆਂ ਵਿਚ ਸੁੱਟ ਦਿੰਦੇ ਹਨ, ਜਿਸ ਕਾਰਨ ਨਾ ਸਿਰਫ਼ ਸ਼ਹਿਰ ਦੀ ਦਿੱਖ ਖ਼ਰਾਬ ਹੁੰਦੀ ਹੈ, ਸਗੋਂ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਵੱਖ-ਵੱਖ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੀ ਵਧ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ, ਦੁਕਾਨਾਂ ਅਤੇ ਸਾਰੇ ਵਪਾਰਕ ਸਥਾਨਾਂ ਤੋਂ ਨਿਕਲਣ ਵਾਲਾ ਕੂੜਾ ਕੇਵਲ ਨਗਰ ਕੌਂਸਲ ਵਲੋਂ ਰੱਖੇ ਡਸਟਬਿਨਾਂ ਜਾਂ ਨਿਰਧਾਰਿਤ ਥਾਵਾਂ 'ਤੇ ਹੀ ਪਾਇਆ ਜਾਵੇ | ਇਸ ਦੇ ਨਾਲ ਹੀ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਆਪਣਾ ਸਹਿਯੋਗ ਕਰਨ ਅਤੇ ਵਾਹਨਾਂ ਵਿਚ ਹੀ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਪਾਉਣ | ਇਸ ਨਾਲ ਨਾ ਕੇਵਲ ਵਾਤਾਵਰਨ ਸਾਫ਼-ਸੁਥਰਾ ਰਹੇਗਾ, ਸਗੋਂ ਪੂਰੇ ਭਾਈਚਾਰੇ ਦਾ ਮਾਣ ਵੀ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ ਥਾਣੇ ਤੋਂ ਹਵਾਲਾਤੀ ਦੇ ਫ਼ਰਾਰ ਹੋਣ ਦੀ ਚਰਚਾ, ਪੁਲਿਸ ਪ੍ਰਬੰਧਾਂ 'ਤੇ ਸਵਾਲ <br/> ਅਗਲੀ ਖ਼ਬਰ ਸ੍ਰੀ ਨਾਰਾਇਣ ਚੈਰੀਟੇਬਲ ਟਰੱਸਟ ਵਲੋਂ ਬਠਿੰਡਾ ਵਿਚ ਸ੍ਰੀ ਰਾਮ ਕਥਾ ਦਾ ਆਯੋਜਨ 17 ਤੋਂ <br/>
Ad Position 24