ਲੌਂਗੋਵਾਲ, 7 ਦਸੰਬਰ (ਸ.ਸ.ਖੰਨਾ)-ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮਾ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਵਿਚ ਪੈਂਦੇ ਬਡਰੁੱਖਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਭਾਰਤੀ ਜਨਤਾ ਪਾਰਟੀ ਦੇ ਵਲੋਂ ਚੋਣ ਮੈਦਾਨ ਵਿਚ ਹਨ | ਉਨ੍ਹਾਂ ਵਲੋਂ ਆਪਣੇ ਪਾਰਟੀ ਵਰਕਰਾਂ ਦੇ ਨਾਲ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ | ਉਨ੍ਹਾਂ ਭਾਜਪਾ ਦੀ ਸੂਬਾ ਸਕੱਤਰ ਮੈਡਮ ਬਾਜਵਾ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਭਾਜਪਾ ਦੇ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਉਹ ਭਾਜਪਾ ਦੀ ਝੋਲੀ ਪਾਉਣਗੇ ਅਤੇ ਬਡਰੁੱਖਾਂ ਜ਼ੋਨ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸ਼ਹਿਰੀ ਪ੍ਰਧਾਨ ਵਿਜੇ ਗੋਇਲ, ਸਾਬਕਾ ਨਗਰ ਕੌਂਸਲ ਪ੍ਰਧਾਨ ਮੈਡਮ ਰੀਤੂ ਗੋਇਲ, ਡਾ.ਕੇਵਲ ਚੰਦ ਧੌਲਾ, ਪ੍ਰਧਾਨ ਮੰਗਤ ਰਾਏ ਮੰਗੂ, ਰਾਜਕੁਮਾਰ ਭਾਂਡਿਆਂ ਵਾਲੇ, ਪੰਮਾ ਤਾਇਲ ਗੋਰਾ ਸਵੀਟਸ ਵਾਲੇ ਆਦਿ ਹਾਜ਼ਰ ਸਨ |