08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬੀਬੀ ਖੰਗੂੜਾ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਮਲੇਰਕੋਟਲਾ, 7 ਦਸੰਬਰ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਦੇ ਮਾਤਾ ਜੀ ਗੁਰਦਿਆਲ ਕੌਰ ਖੰਗੂੜਾ (90) ਸਦੀਵੀ ਵਿਛੋੜਾ ਦੇ ਗਏ | ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਮਾਤਾ ਗੁਰਦਿਆਲ ਕੌਰ ਖੰਗੂੜਾ ਦੇ ਦਿਹਾਂਤ 'ਤੇ ਖੰਗੂੜਾ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਵਾਲਿਆਂ 'ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹਲਕਾ ਅਮਰਗੜ•ਤੋਂ ਕਾਂਗਰਸ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਰਟੌਲ, ਬਲਵਿੰਦਰ ਸਿੰਘ ਦਿਓਲ, ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਗੁਰਮਤਪਾਲ ਸਿੰਘ ਵਾਲੀਆ, ਕੁਲਵਿੰਦਰ ਸਿੰਘ, ਪਵਿੱਤਰ ਸਿੰਘ ਢੰਡੇ ਸਣੇ ਵੱਡੀ ਗਿਣਤੀ 'ਚ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਿਲ ਹਨ ਜਿਨ•ਾਂ ਨੇ ਖੰਗੂੜਾ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ | ਮਾਤਾ ਗੁਰਦਿਆਲ ਕੌਰ ਖੰਗੂੜਾ ਦਾ ਅੰਤਿਮ ਸੰਸਕਾਰ 10 ਦਸੰਬਰ ਨੂੰ ਪਿੰਡ ਲਤਾਲਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭੱਟੀਵਾਲ ਕਲਾਂ ਵਿਖੇ ਕੀਤੀ ਚੋਣ... ਅਗਲੀ ਖ਼ਬਰ ਮਿਲਖੀ ਦੇ ਘਰ ਪਹੁੰਚੇ ਭਾਜਪਾ ਦੇ ਕਰਜਾਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ <br/>
Ad Position 24