08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭੱਟੀਵਾਲ ਕਲਾਂ ਵਿਖੇ ਕੀਤੀ ਚੋਣ ਮੀਟਿੰਗ <br/>

Ad Position 21
repet_subhas-goyals [Copy P29]
ਪਿੰਡ ਭੱਟੀਵਾਲ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਅਸ਼ਵਨੀ ਸ਼ਰਮਾਂ ਅਤੇ ਹੋਰ | ਤਸਵੀਰ: ਰਣਧੀਰ ਸਿੰਘ ਫੱਗੂਵਾਲਾ <br/> 08-12-2025
ਭਵਾਨੀਗੜ•੍ਹ, 7 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਭਵਾਨੀਗੜ੍ਹ•ਦੇ ਬਲਾਕ ਸੰਮਤੀ ਦੇ ਭੱਟੀਵਾਲਕਲ•ਾਂ ਜੋਨ ਤੋਂ ਭਾਰਤੀ ਜਨਤਾ ਪਾਰਟੀ ਦੇ ਇਕੋ ਉਮੀਦਵਾਰ ਕਿਰਨ ਬਾਲਾ ਅਤੇ ਜ਼ਿਲ•ਾ ਪ੍ਰੀਸ਼ਦ ਫੱਗੂਵਾਲਾ ਜ਼ੋਨ ਜਗਸੀਰ ਸਿੰਘ ਖੇੜੀਚੰਦਵਾਂ ਦੇ ਹੱਕ ਵਿਚ ਅੱਜ ਪਿੰਡ ਭੱਟੀਵਾਲ ਕਲ•ਾਂ ਵਿਖੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ 'ਤੇ ਬੋਲਦਿਆਂ ਉਨ•ਾਂ ਕਿਹਾ ਕਿ ਦੇਸ਼ ਦੇ 18 ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ, ਜਿਥੇ ਵੀ ਭਾਜਪਾ ਦੀ ਸਰਕਾਰ ਉਸ ਸੂਬੇ ਨੇ ਵੱਡੇ ਪੱਧਰ 'ਤੇ ਵਿਕਾਸ ਦੀਆਂ ਲੀਹਾਂ ਨੂੰ ਛੂਹਿਆ ਹੈ, ਕਿਉਂਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਮਿਲ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀਆਂ ਹਨ | ਉਨ•ਾਂ ਆਪ ਦੀ ਮੌਜੂਦਾ ਸਰਕਾਰ 'ਤੇ ਵਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵੱਡੇ ਵਾਅਦੇ ਕਰਦਿਆਂ ਝੂਠ ਬੋਲ ਕੇ ਸੱਤਾ 'ਤੇ ਕਾਬਜ਼ ਹੋਏ, ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਉਹ ਸਾਰੇ ਵਾਅਦੇ ਭੁੱਲਦਿਆਂ ਸਿਰਫ਼ ਚੁਟਕਲੇ ਸੁਣਾ ਕੇ ਸਰਕਾਰ ਚਲਾ ਰਹੇ ਹਨ | ਉਨ•ਾਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣ ਅਤੇ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪ ਦੇ ਆਗੂਆਂ ਨੂੰ ਬੁਰੀ ਤਰ•ਾਂ ਹਰਾਉਣ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਉਘੇ ਅਦਾਕਾਰ ਹੋਬੀ ਧਾਲੀਵਾਲ ਨੇ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਬਲਾਕ ਸੰਮਤੀ ਭੱਟੀਵਾਲ ਜੋਨ ਤੋਂ ਉਮੀਦਵਾਰ ਕਿਰਨ ਬਾਲਾ ਦੇ ਪਤੀ ਪਰਮਜੀਤ ਸ਼ਰਮਾ ਭੱਟੀਵਾਲ, ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈਲ ਪੰਜਾਬ ਭਾਜਪਾ, ਦਰਸ਼ਨ ਸਿੰਘ ਨੇਣੈਵਾਲ, ਰਣਦੀਪ ਸਿੰਘ ਦਿਓਲ, ਸੁਖਜਿੰਦਰ ਸਿੰਘ ਰੀਟੂ, ਗ਼ਮੀ ਕਲਿਆਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੀਬੀ ਖੰਗੂੜਾ ਦੇ ਦਿਹਾਂਤ 'ਤੇ ਸਿਆਸੀ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>
Ad Position 24