08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਟੱਡੀ ਸਰਕਲ ਵਲੋਂ ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿੱਦਿਅਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਮਸਤੂਆਣਾ ਸਾਹਿਬ, 7 ਦਸੰਬਰ (ਦਮਦਮੀ)-ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਪਿੰਡ ਬਹਾਦਰਪੁਰ ਵਿਖੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਡਾਕਟਰ ਭਾਈ ਵੀਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਵਿੱਦਿਅਕ ਸਮਾਗਮ ਕਰਵਾਇਆ ਗਿਆ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਵਲੋਂ ਕਰਵਾਏ ਗਏ ਇਸ ਸਮਾਗਮ ਦੇ ਮੁੱਖ ਵਕਤਾ ਵਜੋਂ ਡਾ ਹਰਮਿੰਦਰ ਸਿੰਘ ਮੱਖਣ ਪੰਜਾਬੀ ਵਿਭਾਗ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਦੇ ਨਾਲ ਗਿਆਨ ਸਿੰਘ ਭਵਾਨੀਗੜ੍ਹ ਸੇਵਾ ਮੁਕਤ ਬਲਾਕ ਸਿੱਖਿਆ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਦੀ ਪ੍ਰਧਾਨਗੀ ਸਕੂਲ ਪਿ੍ੰਸੀਪਲ ਡਾ: ਰਾਜਿੰਦਰ ਸਿੰਘ ਨੇ ਕੀਤੀ | ਸਮਾਗਮ ਦੀ ਆਰੰਭਤਾ ਵਿਦਿਆਰਥੀਆ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ | ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਸਮਾਗਮ ਦੇ ਮੰਤਵ ਬਾਰੇ ਦੱਸਦੇ ਹੋਏ ਸਟੇਜ ਦੀ ਕਾਰਵਾਈ ਬਾਖ਼ੂਬੀ ਨਿਭਾਈ | ਅਧਿਆਪਕ ਇੰਚਾਰਜ ਅਮਨਦੀਪ ਕੌਰ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਮਾਤ ਭਾਸ਼ਾਈ ਸਮਾਗਮਾਂ ਨਾਲ ਵਿਦਿਆਰਥੀਆਂ ਵਿਚ ਸਾਹਿਤਕ ਚੇਤਨਾ ਉਪਜਦੀ ਹੈ | ਮੁੱਖ ਬੁਲਾਰੇ ਡਾ ਹਰਮਿੰਦਰ ਸਿੰਘ ਨੇ ਭਾਈ ਵੀਰ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦੇ ਹੋਏ ਉਨ੍ਹਾਂ ਵਲੋਂ ਪੰਜਾਬੀ ਸਾਹਿਤ, ਕਾਵਿ ਖੇਤਰ, ਸ਼ਬਦ ਕੋਸ਼, ਖ਼ਾਲਸਾ ਸੰਸਥਾਵਾਂ ਸਬੰਧੀ ਪਾਏ ਯੋਗਦਾਨ ਬਾਰੇ ਵਿਸਥਾਰ ਪੂਰਬਕ ਅਤੇ ਖੋਜ ਭਰਪੂਰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਭਾਈ ਸਾਹਿਬ ਨੇ ਭਾਈ ਗੁਰਦਾਸ ਜੀ ਦੀ ਸ਼ੈਲੀ ਦਾ ਵਿਕਾਸ ਕੀਤਾ ਹੈ | ਸੈਮੀਨਾਰ ਦੀ ਵਿਚਾਰ ਚਰਚਾ ਵਿਚ ਭਾਗ ਲੈਂਦਿਆਂ ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਯੂਨਿਟ, ਯਾਦਵਿੰਦਰ ਸਿੰਘ, ਜਗਜੀਵਨ ਕੁਮਾਰ, ਵਰਿੰਦਰ ਸਿੰਘ, ਅਮਰਜੀਤ ਸਿੰਘ, ਮਨਿੰਦਰ ਕੌਰ, ਅੰਗਰੇਜ਼ ਕੌਰ ਆਦਿ ਨੇ ਭਾਈ ਸਾਹਿਬ ਦੇ ਜੀਵਨ ਦੇ ਵੱਖ ਵੱਖ ਪੱਖਾਂ ਨੂੰ ਉਜਾਗਰ ਕੀਤਾ | ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਭਾਸ਼ਾਵਾਂ ਤੇ ਸਾਹਿਤ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੰਜਾਬੀ ਵਿਰਸਾ ਅਤੇ ਸਭਿਆਚਾਰ ਨੂੰ ਅਪਣਾਉਣ ਦਾ ਸੰਕਲਪ ਲਿਆ ਗਿਆ | ਸਕੂਲ ਵਿਦਿਆਰਥਣਾਂ ਜਸਦੀਪ ਕੌਰ ਅਤੇ ਨਵਜੋਤ ਕੌਰ ਵਲੋਂ ਭਾਈ ਸਾਹਿਬ ਦੀਆਂ ਰਚਨਾਵਾਂ ਦੀ ਖ਼ੂਬਸੂਰਤ ਢੰਗ ਨਾਲ ਪੇਸ਼ਕਾਰੀ ਕੀਤੀ ਗਈ | ਪਿ੍ੰਸੀਪਲ ਡਾ: ਰਾਜਿੰਦਰ ਸਿੰਘ ਨੇ ਪ੍ਰਧਾਨਗੀ ਭਾਸ਼ਣ ਵਿਚ ਸਮੂਹ ਬੁਲਾਰਿਆਂ ਦੇ ਵਿਚਾਰਾਂ ਦਾ ਖ਼ੂਬਸੂਰਤ ਢੰਗ ਨਾਲ ਮੁਲੰਕਣ ਕਰਦਿਆਂ ਕਿਹਾ ਕਿ ਭਾਈ ਵੀਰ ਸਿੰਘ ਨਵੀਂ ਅਤੇ ਆਧੁਨਿਕ ਸਾਹਿਤ ਕਾਤੀ ਦੇ ਵਾਰਿਸ ਸਨ | ਇਸ ਸਮਾਗਮ ਵਿਚ, ਅਮਨਦੀਪ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ,

Ad Position 22
No active advertisement
ਪਿਛਲੀ ਖ਼ਬਰ ਕਹੇਰੂ ਸਹਿਕਾਰੀ ਸਭਾਵਾਂ ਦੇ ਕਮੇਟੀ ਮੈਂਬਰਾਂ ਦੀ ਚੋਣ ਸੰਪੰਨ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਇਨਾਮ ਵੰਡ ਸਮਾਰੋਹ ਸਕੂਲ ਖੇੜੀ ਕਲਾਂ ਦਾ <br/>
Ad Position 24