ਮਲੇਰਕੋਟਲਾ, 17 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਅੰਦਰ ਹਲਕਾ ਮਲੇਰਕੋਟਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਵਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ | ਭਾਵੇਂ ਪਹਿਲਾਂ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਉਮੀਦਵਾਰਾਂ ਦਰਮਿਆਨ ਮੰਨਿਆ ਜਾ ਰਿਹਾ ਸੀ ਪਰ ਕਈ ਜ਼ੋਨਾਂ ਤੋਂ ਅਕਾਲੀ ਉਮੀਦਵਾਰਾਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ਵਿਚ ਵੋਟਾਂ ਹਾਸਿਲ ਕੀਤੀਆਂ | ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਕੁਠਾਲਾ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਥੇਦਾਰ ਜਥੇਦਾਰ ਤਰਲੋਚਨ ਸਿੰਘ ਧਲੇਰ ਚੋਣ ਲੜ ਰਹੇ ਸਨ ਜਿਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਵੋਟਾਂ ਹਾਸਲ ਕੀਤੀਆਂ | ਬਲਾਕ ਸੰਮਤੀ ਦੇ 6 ਜ਼ੋਨਾਂ ਖ਼ੁਰਦ, ਢੱਡੇਵਾੜਾ, ਕਸਬਾ ਭਰਾਲ ਅਹਿਮਦਪੁਰ ਅਤੇ ਚੂੰਘਾਂ ਤੋਂ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ | ਹਲਕਾ ਅਮਰਗੜ੍ਹ ਦੇ ਰੋਹੀੜਾ ਸਣੇ ਬਲਾਕ ਸੰਮਤੀ ਦੇ ਕਈ ਜ਼ੋਨਾਂ ਤੋਂ ਅਕਾਲੀ ਉਮੀਦਵਾਰਾਂ ਨੇ ਤਕੜਾ ਪ੍ਰਦਰਸ਼ਨ ਕੀਤਾ | ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਜੇਤੂ ਅਤੇ ਚੰਗ਼ਾ ਪ੍ਰਦਰਸ਼ਨ ਕਰਨ ਵਾਲੇ ਉਮੀਦਵਾਰਾਂ ਨੂੰ ਸ਼ਾਬਾਸ਼ ਦਿੱਤੀ |