29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਆਹ ਕਰਵਾ ਕੇ ਨੌਜਵਾਨ ਨੂੰ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਮਾਰੀ ਠੱਗੀ <br/>

Ad Position 21
No active advertisement
ਅਜੀਤ ਡੈਸਕ 18-12-2025
ਭਵਾਨੀਗੜ੍ਹ 17 ਦਸੰਬਰ (ਲਖਵਿੰਦਰ ਪਾਲ ਗਰਗ)– ਪਿੰਡ ਸੰਘਰੇੜੀ ਦੇ ਇਕ ਨੌਜਵਾਨ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਤੌਰ 'ਤੇ ਠੱਗੀ ਮਾਰਨ ਕਰ ਕੇ ਨੌਜਵਾਨ ਦੀ ਪਤਨੀ, ਸੱਸ-ਸੁਹਰਾ ਸਮੇਤ ਇਕ ਹੋਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਸ ਸਬੰਧੀ ਪਵਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੰਘਰੇੜੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਸੀ ਇਸ ਲਈ ਉਸ ਦੇ ਇਕ ਜਾਣਕਾਰ ਵਿਅਕਤੀ ਨਾਲ ਗੱਲਬਾਤ ਹੋਣ 'ਤੇ ਉਸ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰੀ ਵਿਚੋਂ ਲੜਕੀ ਮਨਦੀਪ ਕੌਰ ਜਿਸ ਦੀ ਆਈਲੈਂਟਸ ਕੀਤੀ ਹੋਈ ਹੈ ਜਿਸ ਦੇ ਪਰਿਵਾਰਕ ਮੈਂਬਰ ਉਸ ਨੂੰ ਵਿਆਹ ਕਰ ਕੇ ਵਿਦੇਸ਼ ਭੇਜਣਾ ਚਾਹੁੰਦੇ ਹਨ ਪਰ ਉਹ ਵਿਦੇਸ਼ ਭੇਜਣ ਦਾ ਖਰਚਾ ਨਹੀਂ ਕਰ ਸਕਦੇ | ਅਗਰ ਤੁਸੀਂ ਉਸ ਦਾ ਖਰਚਾ ਕਰ ਦੇਵਾਂਗੇ ਤਾਂ ਉਸ ਨਾਲ ਵਿਆਹ ਕਰਵਾ ਕੇ ਤੰੂ ਵੀ ਵਿਦੇਸ਼ ਜਾ ਸਕਦਾ ਹੈ | ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਲੜਕੀ ਮਨਦੀਪ ਕੌਰ, ਉਸ ਦੀ ਮਾਤਾ ਦਲਜੀਤ ਕੌਰ, ਪਿਤਾ ਰਾਜ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੇ ਉਸ ਦੇ ਪਰਿਵਾਰ ਨੂੰ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦੀ ਲੜਕੀ ਜਦੋਂ ਕੈਨੇਡਾ ਚਲੀ ਗਈ ਤਾਂ ਉਹ ਪਵਨਦੀਪ ਸਿੰਘ ਨੂੰ ਆਪਣੇ ਕੋਲ ਬਲਾ ਲਵੇਗੀ | ਜਿਸ ਤੋਂ ਬਾਅਦ ਉਸ ਨੇ ਲਿਖਤੀ ਇਕਰਾਰਨਾਮਾ ਕਰਦਿਆ ਹੋਏ ਮਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਆਪਣੀ 11 ਬੀਘੇ ਜ਼ਮੀਨ ਵੇਚ ਕੇ ਕਰੀਬ 23 ਲੱਖ ਰੁਪਏ ਆਪਣੀ ਪਤਨੀ ਮਨਦੀਪ ਕੌਰ ਨੂੰ ਕੈਨੇਡਾ ਭੇਜਣ ਲਈ ਖ਼ਰਚ ਕੀਤੇ ਸੀ | ਕੈਨੇਡਾ ਜਾ ਕੇ ਮਨਦੀਪ ਕੋਰ ਨੇ ਉਸ ਨਾਲ ਗੱਲਬਾਤ ਕਰਨੀ ਘੱਟ ਕਰ ਦਿੱਤੀ ਸੀ | ਇਸ ਤੋਂ ਬਾਅਦ ਮਨਦੀਪ ਕੋਰ ਵਲੋਂ ਪਵਨਦੀਪ ਸਿੰਘ ਦਾ ਕੈਨੇਡਾ ਦਾ ਅਪਲਾਈ ਕੀਤਾ ਹੋਇਆ ਵੀਜ਼ਾ ਵੀ ਰੱਦ ਹੋ ਗਿਆ | ਇਸ ਸਬੰਧੀ ਜਦੋਂ ਉਸ ਨੇ ਆਪਣੇ ਸਹੁਰਾ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਹ ਟਾਲ ਮਟੋਲ ਕਰਨ ਲੱਗੇ ਫਿਰ ਜਦੋਂ ਉਸ ਨੇ ਆਪਣੇ ਖ਼ਰਚ ਕੀਤੇ ਹੋਏ ਰੁਪਿਆਂ ਨੂੰ ਵਾਪਸ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਉਸ ਦੇ ਦਿੱਤਾ ਰੁਪਏ ਵਾਪਸ ਨਾ ਕੀਤੇ ਜਿਸ ਦੀ ਸ਼ਿਕਾਇਤ ਉਸ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਕੀਤੀ | ਪੁਲਿਸ ਨੇ ਉਸ ਦੀ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰਦਿਆ ਹੋਏ ਮਨਦੀਪ ਕੌਰ ਪੁੱਤਰੀ ਰਾਜ ਸਿੰਘ , ਰਾਜ ਸਿੰਘ ਪੁੱਤਰ ਗੁਰਦੇਵ ਸਿੰਘ,ਦਲਜੀਤ ਕੌਰ ਪਤਨੀ ਰਾਜ ਸਿੰਘ ਵਾਸੀਆਨ ਪਿੰਡ ਬਘਰੌਲ ਅਤੇ ਕਸ਼ਮੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਆਲੋਅਰਖ ਖ਼ਿਲਾਫ਼ ਮਾਮਲਾ ਦਰਜ ਕੀਤਾ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਦੀਆਂ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਅਗਲੀ ਖ਼ਬਰ ਦਿੜ੍ਹਬਾ ਬਲਾਕ ਸੰਮਤੀ 'ਚ 15 'ਆਪ', 2 ਅਕਾਲੀ, ਇੱਕ ਆਜ਼ਾਦ ਉਮੀਦਵਾਰ ਜੇਤੂ
Ad Position 24