ਧੂਰੀ, 17 ਦਸੰਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ 'ਚ ਪੈਂਦੇ ਜਿਲ੍ਹਾ ਪ੍ਰੀਸ਼ਦ ਦੇ ਤਿੰਨ ਜੋਨਾਂ 'ਚ 14 ਦਸੰਬਰ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ ਤਿੰਨਾ ਜੋਨਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ | ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪ੍ਰੀਸ਼ਦ ਦੇ ਬਾਲੀਆਂ ਜੋਨ 'ਚ ਆਮ ਆਦਮੀ ਪਾਰਟੀ ਦੇ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ 8075 ਵੋਟਾਂ ਪ੍ਰਾਪਤ ਕਰ ਕੇ ਕਾਂਗਰਸ ਦੇ ਉਮੀਦਵਾਰ ਚਮਕੌਰ ਸਿੰਘ ਨੂੰ 4329 ਵੋਟਾਂ ਦੇ ਫ਼ਰਕ ਨਾਲ ਹਰਾਇਆ | ਘਨੌਰੀ ਕਲਾਂ ਜੋਨ 'ਚ ਆਮ ਆਦਮੀ ਪਾਰਟੀ ਦੀ ਜਸਮੀਤ ਕੌਰ ਚਹਿਲ ਨੇ 3547 ਵੋਟਾਂ ਲੈ ਕੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੀ ਗੁਰਮੀਤ ਕੌਰ ਨੂੰ 1361 ਵੋਟਾਂ ਦੇ ਫ਼ਰਕ ਨਾਲ ਹਰਾਇਆ ਅਤੇ ਮੀਮਸਾ ਜੋਨ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰ ਨੇ 9234 ਵੋਟਾਂ ਲੈ ਕੇ ਫ਼ਰਕ ਨਾਲ ਕਾਂਗਰਸ ਦੇ ਉਮੀਦਵਾਰ ਗੁਰਪਿਆਰ ਸਿੰਘ ਧੂਰਾ ਨੂੰ 5066 ਵੋਟਾਂ ਦੇ ਫ਼ਰਕ ਨਾਲ ਹਰਾਇਆ | ਉਧਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਸਮੇਤ ਹੋਰਨਾਂ ਜੇਤੂ ਉਮੀਦਵਾਰਾਂ ਦਾ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਸਮੇਤ ਹੋਰਨਾਂ ਆਪ ਲੀਡਰਾਂ ਨੇ ਸਨਮਾਨ ਕਰਦਿਆ ਮੁਬਾਰਕਬਾਦ ਦਿੱਤੀ | ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ , ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜਗਸੀਰ ਸਿੰਘ ਜੱਗਾ ਭੋਜੋਵਾਲੀ ਪ੍ਰਧਾਨ ਪੰਚਾਇਤ ਯੂਨੀਅਨ ਧੂਰੀ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਹਰਜੀਤ ਸਿੰਘ ਬੁਗਰਾ ਸਰਪੰਚ, ਵਿਪਨ ਕਾਂਝਲਾ, ਅਨਿਲ ਮਿੱਤਲ, ਐਡਵੋਕੇਟ ਹੈਪੀ ਗਰਗ ਅਤੇ ਹੋਰ ਵੀ ਹਾਜ਼ਰ ਸਨ |