ਧੂਰੀ, 17 ਦਸੰਬਰ (ਲਖਵੀਰ ਸਿੰਘ ਧਾਂਦਰਾ) - ਬਲਾਕ ਸੰਮਤੀ ਜੋਨ ਬੱਬਨਪੁਰ ਭਸੌੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਰਸੇਦ ਬੇਗਮ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ ਨੇ ਆਪ ਉਮੀਦਵਾਰ ਕੁਰਸੇਦ ਬੇਗਮ ਦੀ ਜਿੱਤ ਤੇ ਬਲਾਕ ਸੰਮਤੀ ਜੋਨ ਬੱਬਨਪੁਰ ਭਸੌੜ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਹੋਈ ਹੈ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਢ ਬੰਨ੍ਹ ਦਿੱਤਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ ਦਾ ਇਜ਼ਹਾਰ ਕੀਤਾ |