29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਸੰਗਰੂਰ ਦੇ 18 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਚੋਂ 14 'ਤੇ ਆਮ ਆਦਮੀ ਪਾਰਟੀ ਨੇ ਗੱਡੇ ਜਿੱਤ ਦੇ ਝੰਡੇ

Ad Position 21
No active advertisement
ਕਾਂਗਰਸ ਦੇ ਜੇਤੂ ਉਮੀਦਵਾਰ ਨੂੰ ਸਰਟੀਫਿਕੇਟ ਦਿਵਾਉਣ ਲਈ ਐਸ.ਡੀ.ਐਮ. ਸੰਗਰੂਰ ਦੇ ਦਫ਼ਤਰ ਪਹੁੰਚ ਕੇ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਹਨ ਕਾਂਗਰਸੀ ਸਮਰਥਕ | ਤਸਵੀਰਾਂ: ਮੁਕੇਸ਼ ਕੁਮਾਰ
ਆਮ ਆਦਮੀ ਪਾਰਟੀ ਦੇ ਮੰਗਵਾਲ ਤੋਂ ਜੇਤੂ ਰਹੇ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਆਪਣੇ ਸਮਰਥਕਾਂ ਨਾਲ ਖੁਸ਼ੀ ਦਾ ਇਜਹਾਰ ਕਰਦੇ ਹੋਏ |
ਕਾਂਗਰਸ ਪਾਰਟੀ ਦੇ ਫੱਗੂਵਾਲਾ ਜ਼ੋਨ ਤੋਂ ਜੇਤੂ ਰਹੇ ਉਮੀਦਵਾਰ ਹਰੀ ਸਿੰਘ ਫੱਗੂਵਾਲਾ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨਾਲ |
18-12-2025
ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ 18 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਚੋਂ 14 'ਤੇ ਆਮ ਆਦਮੀ ਪਾਰਟੀ, 3 ਸੀਟਾਂ 'ਤੇ ਕਾਂਗਰਸ ਅਤੇ 1 ਸੀਟ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਆਕੜਿਆਂ ਮੁਤਾਬਿਕ ਅਨਦਾਨਾ ਜ਼ੋਨ 'ਚੋਂ ਆਜ਼ਾਦ ਉਮੀਦਵਾਰ ਅਮੀਸ਼ਾ ਨੇ 5666 ਵੋਟਾਂ ਹਾਸਿਲ ਕਰ ਕੇ ਆਪਣੀ ਵਿਰੋਧੀ ਉਮੀਦਵਾਰ ਬੀਰਮਤੀ ਨੂੰ 2711 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ | ਭੁਟਾਲ ਕਲਾਂ ਤੋਂ ਆਮ ਆਦਮੀ ਪਾਰਟੀ ਦੀ ਸੁਖਪ੍ਰੀਤ ਕੌਰ ਮਨੇਸ ਨੇ 6411 ਵੋਟਾਂ ਹਾਸਲ ਕਰਕੇ ਆਪਣੀ ਵਿਰੋਧੀ ਉਮੀਦਵਾਰ ਅਮਨਦੀਪ ਕੌਰ ਨੂੰ 2772 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ | ਬਲਰਾਂ ਜ਼ੋਨ ਵਿਚੋਂ ਆਮ ਆਦਮੀ ਪਾਰਟੀ ਦੇ ਸਤਨਾਮ ਸਿੰਘ ਨੇ 7852 ਵੋਟਾਂ ਹਾਸਲ ਕਰ ਕੇ ਆਪਣੇ ਵਿਰੋਧੀ ਉਮੀਦਵਾਰ ਗੁਰਮੇਲ ਸਿੰਘ ਨੂੰ 1450 ਵੋਟਾਂ ਨਾਲ ਹਰਾਇਆ | ਭਾਈ ਕੇ ਪਿਸ਼ੋਰ ਜੋਨ ਵਿਚੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਨੇ ਆਪਣੇ ਵਿਰੋਧੀ ਉਮੀਦਵਾਰ ਹਰਜਿੰਦਰ ਸਿੰਘ ਨੂੰ 3304 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ | ਰੋਗਲਾ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਨੇ ਆਪਣੀ ਵਿਰੋਧੀ ਉਮੀਦਵਾਰ ਜਸਪ੍ਰੀਤ ਕੌਰ ਨੂੰ 3086 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ | ਛਾਜਲੀ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜ ਕੌਰ ਨੇ ਆਪਣੀ ਵਿਰੋਧੀ ਉਮੀਦਵਾਰ ਹਰਜਿੰਦਰ ਕੌਰ ਨੂੰ 2752 ਵੋਟਾਂ ਦੇ ਫਰਕ ਨਾਲ ਹਰਾਇਆ | ਮਹਿਲਾਂ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਭੁਪਿੰਦਰ ਪਾਲ ਕੌਰ ਝਿੰਜਰ ਨੇ ਆਪਣੀ ਵਿਰੋਧੀ ਉਮੀਦਵਾਰ ਕੁਲਵਿੰਦਰ ਕੌਰ ਨੂੰ 2718 ਵੋਟਾਂ ਦੇ ਫਰਕ ਨਾਲ ਹਰਾਇਆ | ਹੰਬਲਵਾਸ ਜ਼ੋਨ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਨੇ 9983 ਵੋਟਾਂ ਹਾਸਲ ਕਰਕੇ ਆਪਣੇ ਵਿਰੋਧੀ ਉਮੀਦਵਾਰ ਨਵਜੋਤ ਸਿੰਘ ਨੂੰ 4507 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ | ਬਡਰੁੱਖਾਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਸਤਨਾਮ ਸਿੰਘ ਕਾਲਾ ਨੇ ਆਪਣੇ ਵਿਰੋਧੀ ਉਮੀਦਵਾਰ ਕੁਲਜੀਤ ਸਿੰਘ ਨੂੰ 4965 ਵੋਟਾਂ ਦੇ ਫਰਕ ਨਾਲ ਹਰਾਇਆ | ਸ਼ੇਰੋਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਜਸਪਾਲ ਸਿੰਘ ਨੇ 9302 ਵੋਟਾਂ ਹਾਸਲ ਕਰ ਕੇ ਆਪਣੇ ਵਿਰੋਧੀ ਉਮੀਦਵਾਰ ਸੁਖਵੀਰ ਸਿੰਘ ਨੂੰ 5734 ਵੋਟਾਂ ਦੇ ਫਰਕ ਨਾਲ ਹਰਾਇਆ | ਖੇੜੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਅੰਮਿ੍ਤਪਾਲ ਕੌਰ ਨੇ 8227 ਵੋਟਾਂ ਹਾਸਲ ਕਰ ਕੇ ਆਪਣੀ ਵਿਰੋਧੀ ਉਮੀਦਵਾਰ ਜਸਵਿੰਦਰ ਕੌਰ ਨੂੰ 2951 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ | ਫੱਗੂਵਾਲਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਹਰੀ ਸਿੰਘ ਫੱਗੂਵਾਲਾ ਨੇ 8698 ਵੋਟਾਂ ਹਾਸਲ ਕਰਕੇ ਆਪਣੇ ਵਿਰੋਧੀ ਉਮੀਦਵਾਰ ਅਵਤਾਰ ਸਿੰਘ ਨੂੰ ਸਭ ਤੋਂ ਘੱਟ 5 ਵੋਟਾਂ ਦੇ ਮਾਰਜਨ ਨਾਲ ਹਰਾਇਆ | ਮਾਝੀ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਸਨਦੀਪ ਕੌਰ ਨੇ 7182 ਵੋਟਾਂ ਹਾਸਲ ਕਰਕੇ ਆਪਣੀ ਵਿਰੋਧੀ ਉਮੀਦਵਾਰ ਜਗਜੀਤ ਕੌਰ ਨੂੰ 1453 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ | ਮੰਗਵਾਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਰਣਬੀਰ ਸਿੰਘ ਢੀਂਡਸਾ ਨੇ 8741 ਵੋਟਾਂ ਹਾਸਲ ਕਰ ਕੇ ਆਪਣੇ ਵਿਰੋਧੀ ਉਮੀਦਵਾਰ ਮਨਜੀਤ ਸਿੰਘ ਕੈਲੂ ਨੂੰ 830 ਵੋਟਾਂ ਦੇ ਫਰਕ ਨਾਲ ਹਰਾਇਆ | ਸ਼ੇਰਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ ਨੇ 6534 ਵੋਟਾਂ ਹਾਸਲ ਕਰ ਕੇ ਆਪਣੀ ਵਿਰੋਧੀ ਉਮੀਦਵਾਰ ਸਿੰਦਰ ਕੌਰ ਨੂੰ 1675 ਵੋਟਾਂ ਦੇ ਫਰਕ ਨਾਲ ਹਰਾਇਆ | ਘਨੌਰੀ ਕਲਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਤੋਂ ਜਸਮੀਤ ਕੌਰ ਚਾਹਲ ਨੇ 8117 ਵੋਟਾਂ ਹਾਸਲ ਕਰਕੇ ਆਪਣੀ ਵਿਰੋਧੀ ਉਮੀਦਵਾਰ ਗੁਰਮੀਤ ਕੌਰ ਨੂੰ 1954 ਵੋਟਾਂ ਦੇ ਫਰਕ ਨਾਲ ਹਰਾਇਆ | ਮੀਮਸਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਰਸ਼ਪਾਲ ਸਿੰਘ ਨੇ 9234 ਵੋਟਾਂ ਹਾਸਲ ਕਰ ਕੇ ਆਪਣੇ ਵਿਰੋਧੀ ਉਮੀਦਵਾਰ ਗੁਰਪਿਆਰ ਸਿੰਘ ਨੂੰ 5066 ਵੋਟਾਂ ਨਾਲ ਮਾਤ ਦਿੱਤੀ | ਬਾਲੀਆਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਂਝਲਾ ਨੂੰ ਜੇਤੂ ਕਰਾਰ ਤਾਂ ਦੇ ਦਿੱਤਾ ਗਿਆ ਪਰ ਖ਼ਬਰ ਲਿਖੇ ਜਾਣ ਤੱਕ ਇਸ ਸੀਟ ਦੀਆਂ ਵੋਟਾਂ ਦੀ ਸਹੀ ਗਿਣਤੀ ਪ੍ਰਸ਼ਾਸਨ ਵਲੋਂ ਜਾਰੀ ਨਹੀਂ ਕੀਤੀ ਗਈ | ਜ਼ਿਲ੍ਹਾ ਸੰਗਰੂਰ ਦੇ 18 ਜ਼ੋਨਾਂ ਵਿਚ ਕੁੱਲ 7 ਲੱਖ 11 ਹਜਾਰ 512 ਵੋਟਾਂ ਪਈਆਂ ਜਿਨ੍ਹਾਂ ਵਿਚ 12 ਹਜਾਰ 474 ਵੋਟਾਂ ਰੱਦ ਕਰ ਦਿੱਤੀਆਂ ਗਈਆਂ ਅਤੇ 2517 ਵੋਟਰਾਂ ਵਲੋਂ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਾ ਕਰਦਿਆਂ ਨੋਟਾਂ ਨੂੰ ਪਾਈਆਂ ਗਈਆਂ |
ਕਾਂਗਰਸੀ ਜੇਤੂ ਉਮੀਦਵਾਰਾਂ ਦੇ ਹੱਕ 'ਚ ਐਸ.ਡੀ.ਐਮ ਦਫ਼ਤਰ ਅੱਗੇ ਡਟੇ ਸਾਬਕਾ ਮੰਤਰੀ ਸਿੰਗਲਾ
ਸੰਗਰੂਰ- ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫੱਗੂਵਾਲਾ ਅਤੇ ਮਾਝੀ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇਤੂ ਸਰਟੀਫਿਕੇਟ ਜਾਰੀ ਕਰਨ ਵਿਚ ਕੀਤੀ ਜਾ ਰਹੀ ਦੇਰੀ ਦੇ ਚੱਲਦਿਆਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਖ਼ੁਦ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਆ ਗਏ ਅਤੇ ਉਨ੍ਹਾਂ ਨੇ ਇਸ ਮਸਲੇ ਸੰਬੰਧੀ ਪਹਿਲਾਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਰਿਹਾਇਸ਼ ਵਿਖੇ ਪਹੁੰਚ ਕਰ ਕੇ ਇਸ ਗੱਲ ਦਾ ਇਤਰਾਜ਼ ਜ਼ਾਹਿਰ ਕੀਤਾ ਤੇ ਫਿਰ ਉਹ ਐਸ.ਡੀ.ਐਮ ਦਫ਼ਤਰ ਸੰਗਰੂਰ ਪਹੁੰਚੇ ਜਿੱਥੇ ਉਨ੍ਹਾਂ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਉਮੀਦਵਾਰਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਜੇਤੂ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕੀਤੀ | ਐਸ.ਡੀ.ਐਮ ਵਲੋਂ ਸਰਟੀਫਿਕੇਟ ਦੇਣ ਵਿਚ ਸਮਾਂ ਲੱਗਣ ਦੀ ਗੱਲ ਕਹੇ ਜਾਣ ਉੱਤੇ ਸਿੰਗਲਾ ਨੇ ਐਸ.ਡੀ.ਐਮ ਦਫ਼ਤਰ ਅੱਗੇ ਹੀ ਆਪਣੇ ਸਮਰਥਕਾਂ ਸਮੇਤ ਪੱਕਾ ਡੇਰਾ ਲਗਾ ਲਿਆ ਅਤੇ ਇਹ ਐਲਾਨ ਕੀਤਾ ਕਿ ਜਦ ਤੱਕ ਉਨ੍ਹਾਂ ਦੇ ਉਮੀਦਵਾਰਾਂ ਨੂੰ ਜੇਤੂ ਸਰਟੀਫਿਕੇਟ ਨਹੀਂ ਦਿੱਤੇ ਜਾਂਦੇ ਉਹ ਦਫ਼ਤਰ ਦੇ ਬਾਹਰ ਹੀ ਡਟੇ ਰਹਿਣਗੇ | ਕਰੀਬ ਇੱਕ ਡੇਢ ਘੰਟੇ ਦੀ ਲੰਬੀ ਜੱਦੋ ਜਹਿਦ ਉਪਰੰਤ ਸਿੰਗਲਾ ਆਪਣੇ ਸਮਰਥਕਾਂ ਨੂੰ ਜੇਤੂ ਸਰਟੀਫਿਕੇਟ ਦਿਵਾਉਣ ਵਿਚ ਸਫਲ ਰਹੇ | ਜ਼ਿਕਰਯੋਗ ਹੈ ਕਿ ਕਾਂਗਰਸੀ ਵਰਕਰਾਂ ਵਲੋਂ ਇਸ ਗੱਲ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਦੇ ਫੱਗੂਵਾਲਾ ਜੋਨ ਤੋਂ 5 ਵੋਟਾਂ ਨਾਲ ਜੇਤੂ ਰਹੇ ਉਮੀਦਵਾਰ ਨੂੰ ਸੱਤਾ ਧਿਰ ਮੁੜ ਵੋਟਾਂ ਦੀ ਗਿਣਤੀ ਕਰਵਾਉਣ ਦੀ ਗੱਲ ਕਹਿ ਕੇ ਸਾਜ਼ਿਸ਼ ਤਹਿਤ ਹਰਾ ਸਕਦੀ ਹੈ | ਐਸ.ਡੀ.ਐਮ ਨੇ ਸਿੰਗਲਾ ਸਮੇਤ ਉਨ੍ਹਾਂ ਦੇ ਸਮਰਥਕਾਂ ਨੂੰ ਇਹ ਭਰੋਸਾ ਦਵਾਇਆ ਕਿ ਪੂਰੀ ਪਾਰਦਰਸ਼ਤਾ ਨਾਲ ਨਤੀਜੇ ਐਲਾਨੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਮਲੇਰਕੋਟਲਾ ਦੇ ਚੋਣ ਨਤੀਜਿਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੜ ਹੋਂਦ 'ਤੇ ਲਾਈ ਮੋਹਰ
ਅਗਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਹੜ ਪੀੜਤਾਂ ਲਈ ਨਿਭਾਈਆ ਸੇਵਾਵਾਂ ਲਈ ਪੈਨਸ਼ਨਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ
Ad Position 24