29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਲਹਿਰਾਗਾਗਾ ਲਈ 15 ਜ਼ੋਨਾਂ 'ਚੋਂ 'ਆਪ' ਦੇ 12 ਉਮੀਦਵਾਰ ਜਿੱਤੇ <br/>

Ad Position 21
No active advertisement
ਅਜੀਤ ਡੈਸਕ 18-12-2025
ਲਹਿਰਾਗਾਗਾ, 17 ਦਸੰਬਰ (ਅਸ਼ੋਕ ਗਰਗ)-ਬਲਾਕ ਪੰਚਾਇਤ ਸੰਮਤੀ ਲਹਿਰਾਗਾਗਾ ਦੇ 15 ਜ਼ੋਨਾਂ ਲਈ ਆਮ ਆਦਮੀ ਪਾਰਟੀ ਦੇ 12 ਜ਼ੋਨਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ ਜਦਕਿ ਅਕਾਲੀ ਦਲ (ਪੁਨਰ ਸੁਰਜੀਤ) ਨੂੰ 2 ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਕ ਜੌਨ ਵਿਚ ਜਿੱਤ ਪ੍ਰਾਪਤ ਕੀਤੀ ਹੈ ਜਦਕਿ ਕਾਂਗਰਸ ਇਹਨਾਂ ਚੋਣਾਂ ਵਿਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ | ਐਸ.ਡੀ.ਐਮ ਲਹਿਰਾਗਾਗਾ ਕਮ ਚੋਣ ਅਧਿਕਾਰੀ ਰਕੇਸ਼ ਪ੍ਰਕਾਸ਼ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਚਾਇਤ ਸੰਮਤੀ ਲਈ ਲਹਿਰਾਗਾਗਾ ਦੇ 15 ਚੋਣ ਹਲਕਿਆਂ ਦੀ ਗਿਣਤੀ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਜ਼ੋਨ ਨੰਬਰ 1 ਬੱਲਰਾਂ ਤੋਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੁਲਦੀਪ ਸਿੰਘ, ਜ਼ੋਨ ਨੰਬਰ 2 ਚੂੜਲ ਕਲਾਂ ਤੋਂ ਬਿਨਾਂ ਮੁਕਾਬਲੇ ਜੇਤੂ ਆਮ ਆਦਮੀ ਪਾਰਟੀ ਦੇ ਸ਼ੁਸਮਾ ਕੁਮਾਰੀ, ਜ਼ੋਨ ਨੰਬਰ 3 ਚੋਟੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤ ਸਿੰਘ, ਜ਼ੋਨ ਨੰਬਰ 4 ਗੁਰਨੇ ਕਲਾਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਈਸ਼ਰ ਕੌਰ, ਜ਼ੋਨ ਨੰਬਰ 5 ਬਖੋਰਾ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਉਮੀਦਵਾਰ ਰਣਜੀਤ ਕੌਰ, ਜ਼ੋਨ ਨੰਬਰ 6 ਲਹਿਲ ਖ਼ੁਰਦ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ਿੰਦਰ ਕੌਰ, ਜ਼ੋਨ ਨੰਬਰ 7 ਅੜਕਵਾਸ ਤੋਂ ਆਮ ਆਦਮੀ ਪਾਰਟੀ ਦੇ ਮਨਦੀਪ ਕੌਰ, ਜ਼ੋਨ ਨੰਬਰ 8 ਘੋੜੇਨਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਪਰਮਜੀਤ ਕੌਰ ਰਾਮਗੜ੍ਹ, ਜ਼ੋਨ ਨੰਬਰ 9 ਭਾਈ ਕੀ ਪਿਸ਼ੌਰ ਤੋਂ ਆਮ ਆਦਮੀ ਪਾਰਟੀ ਦੇ ਜਲਵਿੰਦਰ ਕੌਰ, ਜ਼ੋਨ ਨੰਬਰ 10 ਖੰਡੇਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮਿ੍ਤਪਾਲ ਕੌਰ, ਜ਼ੋਨ ਨੰਬਰ 11 ਭੁਟਾਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਅਵਤਾਰ ਸਿੰਘ, ਜ਼ੋਨ ਨੰਬਰ 12 ਭੁਟਾਲ ਖ਼ੁਰਦ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ, ਜ਼ੋਨ ਨੰਬਰ 13 ਲਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਮਕੌਰ ਸਿੰਘ, ਜ਼ੋਨ ਨੰਬਰ 14 ਜਲੂਰ ਤੋਂ ਆਮ ਆਦਮੀ ਪਾਰਟੀ ਦੇ ਮਨਿੰਦਰ ਸਿੰਘ ਅਤੇ ਜ਼ੋਨ ਨੰਬਰ 15 ਰਾਏਧਰਾਣਾ ਤੋਂ ਬਿਨਾਂ ਮੁਕਾਬਲੇ ਜੇਤੂ ਆਮ ਆਦਮੀ ਪਾਰਟੀ ਦੇ ਸੁਖਦਰਸ਼ਨ ਸਿੰਘ ਨੇ ਜਿੱਤ ਪ੍ਰਾਪਤ ਕੀਤੀ ਹੈ | ਜ਼ਿਲ੍ਹਾ ਪਰਿਸ਼ਦ ਲਈ ਜੋਨ ਭਾਈ ਕਿ ਪਿਸ਼ੌਰ (ਲਹਿਰਾਗਾਗਾ) ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਖੰਡੇਬਾਦ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਪੂਰਨ ਸਰਜੀਤ ਦੇ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਆਕਾਸ਼ਦੀਪ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਰਜਿੰਦਰ ਸਿੰਘ ਰਾਮਗੜ੍ਹ ਸੰਧੂਆਂ ਨੂੰ ਹਰਾ ਕੇ ਇਹ ਚੋਣ ਜਿੱਤ ਲਈ ਹੈ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਵਿਚ ਜਾ ਕੇ ਆਸ਼ੀਰਵਾਦ ਲਿਆ ਅਤੇ ਜਿੱਤ ਦੇ ਜਸ਼ਨ ਮਨਾਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਪੰਜਾਬ ਸਰਕਾਰ ਦੇ ਵਿਕਾਸ ਦੇ ਕੰਮਾਂ ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਜੋਰ ਲਗਾਇਆ ਹੋਇਆ ਸੀ ਪਰ ਵੋਟਰਾਂ ਨੇ ਆਪ ਦੇ ਉਮੀਦਵਾਰਾਂ ਨੂੰ ਜਿਤਾ ਕੇ ਵਿਰੋਧੀਆਂ ਸੁਪਨੇ ਚਕਨਾਚੂਰ ਕਰ ਦਿੱਤੇ ਹਨ | ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਜੀਵਨ ਕੁਮਾਰ ਰੱਬੜ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਆਸ਼ੂ ਗਰਗ, ਮੰਤਰੀ ਗੋਇਲ ਦੇ ਪੀਏ ਰਾਕੇਸ਼ ਗੁਪਤਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੁਨਾਮ ਪੰਚਾਇਤ ਸੰਮਤੀ ਚੋਣਾਂ 'ਚ 'ਆਪ' ਨੇ ਮਾਰੀ ਬਾਜੀ <br/>
Ad Position 24