ਸ਼ੇਰਪੁਰ, 17 ਦਸੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਗੁਰਬਾਣੀ ਮਨੁੱਖੀ ਜੀਵਨ ਜਾਂਚ ਦਾ ਖ਼ਜ਼ਾਨਾ ਹੈ ਅਤੇ ਸਮੁੱਚੀ ਲੋਕਾਈ ਲਈ ਕਲਿਆਣਕਾਰੀ ਸੋਮਾ ਹੈ | ਇਸ ਪਾਵਨ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਦੇ ਸਰਵਪੱਖੀ ਵਿਕਾਸ ਲਈ ਚਾਨਣ ਮੁਨਾਰਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਕਿ੍ਤ ਕਰਨੀ, ਨਾਮ ਜਪਣਾ ਅਤੇ ਵੰਡ ਕੇ ਛਕਣਾ ਸਾਡੀਆਂ ਮੰਜ਼ਿਲਾਂ ਨੂੰ ਪ੍ਰਾਪਤ ਕਰਨ ਲਈ ਸਾਡਾ ਮਾਰਗ ਦਰਸ਼ਨ ਕਰਦੇ ਹਨ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ ਦਿਉਸੀ, ਸੁਖਵਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ, ਸਿੰਗਾਰਾ ਸਿੰਘ ਬਾਜਵਾ, ਜਰਨੈਲ ਸਿੰਘ, ਅਮਰਜੀਤ ਸਿੰਘ ਖੀਪਲ, ਜਸਪਾਲ ਸਿੰਘ, ਜਗਰੂਪ ਸਿੰਘ, ਅਮਨਜੋਤ ਸਿੰਘ, ਅਮਰੀਕ ਸਿੰਘ ਆਦਿ ਆਗੂ ਮੌਜੂਦ ਸਨ |