29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਰੋਸ ਮਾਰਚ ਕਰਕੇ ਰਾਸ਼ਟਰਪਤੀ ਦੇ ਨਾਂਅ ਸੌਂਪੇ ਜਾਣਗੇ ਮੰਗ ਪੱਤਰ-ਜਗਜੀਤ ਸਿੰਘ ਡੱਲੇਵਾਲ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੂਬਾ ਪੱਧਰੀ ਮੀਟਿੰਗ ਕੀਤੇ ਜਾਣ ਦਾ ਦਿ੍ਸ਼¢ ਤਸਵੀਰ : ਦਮਦਮੀ <br/> 18-12-2025
ਮਸਤੂਆਣਾ ਸਾਹਿਬ, 17 ਦਸੰਬਰ (ਦਮਦਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਮਸਤੂਆਣਾ ਸਾਹਿਬ ਵਿਖੇ ਹੋਈ¢ ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਨੇ ਸ਼ਮੂਲੀਅਤ ਕੀਤੀ¢ ਮੀਟਿੰਗ ਵਿੱਚ ਦੇਸ਼ ਤੇ ਪੰਜਾਬ ਪੱਧਰੀ ਕਿਸਾਨ ਮਸਲਿਆਂ ਤੇ ਸੰਘਰਸ਼ਾਂ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ¢ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਕੇਐੱਮ ਗੈਰ ਸਿਆਸੀ ਦੇ ਦੇਸ਼ ਦੇ ਕਨਵੀਨਰ ਤੇ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਨੇ ਕਾਰਪੋਰੇਟਾਂ ਦੇ ਹੱਕ ਚ ਤੇ ਕਿਸਾਨਾਂ ਦੇ ਵਿਰੋਧ ਚ ਨੀਤੀਆਂ ਘੜ ਕੇ ਕਿਸਾਨੀ ਨੂੰ ਤਬਾਹ ਕਰਨ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ¢ ਜੇਕਰ ਅਜੇ ਵੀ ਕਿਸਾਨੀ ਥੋੜਾ ਮੋਟਾ ਬਚੀ ਹੈ ਤਾਂ ਸਿਰਫ ਤੇ ਸਿਰਫ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾਂਦੇ ਸੰਘਰਸ਼ਾਂ ਦੇ ਦਬਾਅ ਸਦਕਾ ਹੈ ¢ ਉਨਾਂ ਕਿਹਾ ਕਿ ਸਰਕਾਰਾਂ ਕਿਸਾਨ ਆਗੂਆਂ ਨੂੰ ਜੇਲ ਚ ਸੁੱਟ ਕੇ ਕਾਰਪੋਰੇਟਾਂ ਦਾ ਜਮੀਨਾਂ ਤੇ ਕਬਜ਼ਾ ਕਰਾਉਣ ਦੇ ਰਾਹ ਤੁਰੀਆਂ ਹੋਈਆਂ ਹਨ¢ ਜਿਸ ਦੀ ਤਾਜ਼ਾ ਉਦਾਹਰਨ ਤਾਮਿਲਨਾਡੂ ਦੇ ਕਿਸਾਨ ਆਗੂ ਪੀਆਰ ਪਾਂਡੀਅਨ ਨੂੰ ਫਾਸਟ ਟਰੈਕ ਅਦਾਲਤ ਵੱਲੋਂ ਸੁਣਾਈ ਗਈ 13 ਸਾਲ ਦੀ ਸਜ਼ਾ ਤੋਂ ਮਿਲਦੀ ਹੈ¢ ਜਿਸ ਦੀ ਅਗਵਾਈ ਚ ਲੋਕਾਂ ਵੱਲੋਂ 2015 ਚ ਤਾਮਿਲਨਾਡੂ ਦੇ ਸੁਰੱਖਿਅਤ ਖੇਤੀਬਾੜੀ ਖੇਤਰ ਚ ਓਐਨਜੀ ਕੰਪਨੀ ਦੁਆਰਾ ਲਗਾਈ ਜਾ ਰਹੀ ਫੈਕਟਰੀ ਦਾ ਸ਼ਾਂਤੀਪੂਰਵਕ ਵਿਰੋਧ ਕਰਕੇ ਫੈਕਟਰੀ ਨੂੰ ਲੱਗਣੋ ਰੋਕਿਆ ਗਿਆ ਸੀ¢ ਕੰਪਨੀ ਵੱਲੋਂ ਵਿਰੋਧ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਸੀ¢ ਸ ਡੱਲੇਵਾਲ ਨੇ ਕਿਹਾ ਕਿ ਪੀਆਰ ਪਾਂਡੀਅਨ ਨੂੰ ਸੁਣਾਈ ਗਈ ਸਜ਼ਾ ਦੇ ਵਿਰੋਧ ਵਿੱਚ ਤੇ ਸਜ਼ਾ ਰੱਦ ਕਰਨ ਦੀ ਮੰਗ ਨੂੰ ਲੈ ਕੇ 18 ਦਸੰਬਰ ਨੂੰ ਪੂਰੇ ਦੇਸ਼ ਅੰਦਰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸÏਾਪੇ ਜਾਣਗੇ ¢ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਚ ਜੀਰਾ ਨੇੜੇ ਲੱਗੀ ਈਥਾਨੋਲ ਫੈਕਟਰੀ ਖਿਲਾਫ਼ ਚੱਲੇ ਸੰਘਰਸ਼ ਦੇ ਦਬਾਅ ਹੇਠ ਕੇਂਦਰੀ ਟੀਮਾਂ ਵੱਲੋਂ ਕੀਤੀਆਂ ਜਾਂਚਾਂ ਬਾਅਦ ਜਮੀਨੀ ਪਾਣੀ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਵਾਲੀ ਉਸ ਫੈਕਟਰੀ ਨੂੰ ਬੰਦ ਕਰਨਾ ਪਿਆ ਸੀ¢ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਫÏਜੀ ਕਰੀਬ 14 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ਤੇ ਬੈਠ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੇ ਜੁਲਾਈ ਮਹੀਨੇ ਵਿਧਾਨ ਸਭਾ ਚ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025 ਨੂੰ ਮਨਜ਼ੂਰੀ ਤਾਂ ਦਿੱਤੀ ਪਰ ਅਜੇ ਤੱਕ ਕਾਨੂੰਨ ਨਹੀਂ ਬਣਾਇਆ ਗਿਆ¢ ਉਨਾਂ ਕਿਹਾ ਬੀਕੇਯੂ ਸਿੱਧੂਪੁਰ ਵੱਲੋਂ ਮੋਰਚੇ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ¢ ਜੇਕਰ ਸਰਕਾਰ 15 ਜਨਵਰੀ ਤੱਕ ਕਾਨੂੰਨ ਲਾਗੂ ਕਰਨ ਦਾ ਭਰੋਸਾ ਨਹੀਂ ਦਿੰਦੀ ਹੈ ਤਾਂ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ¢ ਇਸ ਮÏਕੇ ਜਸਵੀਰ ਸਿੰਘ ਸਿੱਧੂਪੁਰ ਸੂਬਾ ਆਗੂ, ਜ਼ਿਲ੍ਹਾ ਆਗੂ ਇੰਦਰਜੀਤ ਸਿੰਘ ਘਣੀਆਂ, ਬਲਦੇਵ ਸਿੰਘ ਸੰਦੋਹਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਵੱਲੋਂ ਆਪਣੇ ਵੀਚਾਰ ਸਾਂਝੇ ਕੀਤੇ¢

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਵਲੋਂ ਮੁਨੀਸ਼ ਢੰਡ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਨੇ ਪੈਨਸ਼ਨ ਦਿਹਾੜਾ ਮਨਾਇਆ
Ad Position 24