29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਤਰਸੇਮ ਸਿੰਘ ਨੂੰ ਕਿਸਾਨ ਯੂਨੀਅਨ ਦੀ ਹਰੀਗੜ੍ਹ ਗੇਹਲਾਂ ਇਕਾਈ ਦਾ ਪ੍ਰਧਾਨ ਚੁਣਿਆ <br/>

Ad Position 21
No active advertisement
ਅਜੀਤ ਡੈਸਕ 18-12-2025
ਖਨੌਰੀ, 17 ਦਸੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਪਿੰਡ ਹਰੀਗੜ੍ਹ ਗੇਹਲਾਂ ਵਿਖੇ ਜਥੇਬੰਦੀ ਦੀ ਨਵੀਂ ਪਿੰਡ ਇਕਾਈ ਦੀ ਚੋਣ ਸਾਰੇ ਪਿੰਡ ਦੀ ਸਹਿਮਤੀ ਨਾਲ ਚੁਣੀ ਗਈ | ਜਿਸ ਵਿਚ ਪ੍ਰਧਾਨ ਤਰਸੇਮ ਸਿੰਘ ਜਰਨਲ ਸਕੱਤਰ ਦਵਿੰਦਰ ਸਿੰਘ ਅਤੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜੀ ਅਤੇ ਸੁਖਦੇਵ ਸ਼ਰਮਾ ਭੂਟਾਲ ਖ਼ੁਰਦ ਨੇ ਦੱਸਿਆ ਕਿ ਪਿੰਡ ਇਕਾਈ ਦੀ ਚੋਣ ਕਰਵਾ ਕੇ ਆਉਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਦਿਤੀ ਗਈ ਹੈ | ਜਿਸ ਤਹਿਤ 18 ਅਤੇ 19 ਦਸੰਬਰ ਨੂੰ ਡੀ ਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਜੇਕਰ ਸਰਕਾਰ ਮਸਲੇ ਦੇ ਹੱਲ ਵੱਲ ਕੋਈ ਗੱਲਬਾਤ ਵੱਲ ਨਾ ਆਈ ਤਾਂ 20 ਦਸੰਬਰ ਨੂੰ ਪੰਜਾਬ ਭਰ ਵਿਚ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਜੋ ਕੇਂਦਰ ਦੀ ਸਰਕਾਰ ਬਿਜਲੀ ਸੋਧ ਬਿੱਲ 2025 ਦਾ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ | ਉਸ ਬਾਰੇ ਲੋਕਾਂ ਵਿਚ ਪੂਰਾ ਵਿਰੋਧ ਪਾਇਆ ਜਾ ਰਿਹਾ ਹੈ ਕਿਉਂਕਿ ਇਸ ਕਾਨੂੰਨ ਤਹਿਤ ਬਿਜਲੀ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਮਨਸੂਬੇ ਘੜੇ ਜਾ ਰਹੇ ਹਨ | ਇਸੇ ਲੜੀ ਤਹਿਤ ਪਿਛਲੇ 10 ਦਸੰਬਰ ਤੋਂ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਬਿਜਲੀ ਦੇ ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਦਫ਼ਤਰਾਂ ਵਿਚ ਜਮਾਂ ਕਰਵਾਏ ਜਾ ਰਹੇ ਹਨ ਜੋ ਕਿ ਆਉਣ ਵਾਲੇ ਦਿਨਾਂ ਵਿਚ ਵੀ ਮੀਟਰ ਪੁੱਟਣੇ ਜਾਰੀ ਰਹਿਣਗੇ | ਇਨ੍ਹਾਂ ਮੰਗਾਂ ਦੇ ਨਾਲ ਨਾਲ ਪਿਛਲੀਆਂ ਸਾਰੀਆਂ ਕਿਸਾਨੀ ਮੰਗਾਂ ਜਿਵੇਂ ਕਿ ਖਨੌਰੀ ਅਤੇ ਸ਼ੰਭੂ ਬਾਡਰ ਤੇ ਕਿਸਾਨਾਂ ਦੇ ਸਮਾਨ ਦੀ ਲੁੱਟ ਦੀ ਭਰਪਾਈ ਮੋਰਚੇ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਅਤੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਤੇ ਪਾਏ ਗਏ ਪਰਚੇ ਅਤੇ ਪਰਾਲੀ ਦੇ ਮਸਲੇ ਤੇ ਕਿਸਾਨਾਂ ਦੀਆਂ ਕੀਤੀਆਂ ਗਈਆਂ ਲਾਲ ਐਂਟਰੀਆਂ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਦੇਵੇ ਅਤੇ ਬਿਜਲੀ ਸੋਧ ਬਿੱਲ 2025 ਦੇ ਖਰੜੇ ਨੂੰ ਰੱਦ ਕਰਾਉਣ ਲਈ ਕੇਂਦਰ ਸਰਕਾਰ ਨੂੰ ਮਤਾ ਭੇਜੇ | ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਵਣ ਵਿਭਾਗ ਵਲੋਂ ਘੱਗਰ ਵਿਚ ਰੁੱਖ ਲਗਾਉਣ ਦੇ ਮਸਲੇ ਤੇ ਕਿਸਾਨਾਂ ਤੇ ਕੀਤੇ ਗਏ ਪਰਚੇ ਅਤੇ ਜੁਰਮਾਨੇ ਫ਼ੌਰੀ ਤੌਰ ਤੇ ਰੱਦ ਕਰੇ ਅਤੇ ਵਣ ਵਿਭਾਗ ਨੂੰ ਦਿੱਤੀ ਗਈ ਘੱਗਰ ਦਰਿਆ ਦੀ ਜ਼ਮੀਨ ਦੁਬਾਰਾ ਡਰੇਨ ਵਿਭਾਗ ਦੇ ਨਾਂ ਤੇ ਕੀਤੀ ਜਾਵੇ | ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ, ਦਰਸ਼ਨ ਸਿੰਘ ਖੋਖਰ, ਗੁਰਮੇਲ ਸਿੰਘ, ਤਰਸੇਮ ਸਿੰਘ, ਹਰਵਿੰਦਰ ਸਿੰਘ ਅਤੇ ਹੋਰ ਪਿੰਡ ਦੇ ਕਿਸਾਨ ਵੀ ਹਾਜ਼ਰ ਸਨ |


ਖਨੌਰੀ ਨਜ਼ਦੀਕ ਪਿੰਡ ਹਰੀਗੜ੍ਹ ਗੇਹਲਾਂ ਵਿਖੇ ਭਾਕਿਯੂ ਏਕਤਾ ਆਜ਼ਾਦ ਦੇ ਆਗੂ ਪਿੰਡ ਦੀ ਇਕਾਈ ਦੇ ਚੁਣੇ ਗਏ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਥਿੰਦ


Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ 'ਚ ਜ਼ਿਲ੍ਹਾ ਪ੍ਰੀਸ਼ਦ ਆਜ਼ਾਦ ਉਮੀਦਵਾਰਾਂ ਨੇ ਵਿਧਾਇਕ ਇਯਾਲੀ ਦੀ ਜਿੱਤ ਦਾ ਝੰਡਾ ਬੁਲੰਦ ਕੀਤਾ <br/> ਅਗਲੀ ਖ਼ਬਰ 7 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜਾਂ ਲਈ ਤਿਆਰੀ ਸ਼ੁਰੂ-ਸੰਗਾਲੀ <br/>
Ad Position 24