23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਪੇਅਰ ਪਾਰਟਸ ਡੀਲਰ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-12-2025
ਧੂਰੀ, 18 ਦਸੰਬਰ (ਲਖਵੀਰ ਸਿੰਘ ਧਾਂਦਰਾ)-ਸਪੇਅਰ ਪਾਰਟਸ ਡੀਲਰ ਐਸੋਸੀਏਸ਼ਨ ਧੂਰੀ ਵਲੋਂ ਸਾਲਾਨਾ ਪਾਰਟੀ ਅਤੇ ਮੀਟਿੰਗ ਸਪੈਂਗਲ ਸਟੋਨ ਵਿਖੇ ਹੋਈ | ਇਸ ਸਮਾਗਮ ਵਿਚ ਸ਼ਹਿਰ ਦੇ ਪ੍ਰਮੁੱਖ ਸਪੇਅਰ ਪਾਰਟਸ ਵਪਾਰੀਆਂ ਨੇ ਭਾਗ ਲਿਆ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ | ਸਮਾਗਮ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜੇਸ਼ ਸਚਦੇਵਾ ਵਲੋਂ ਕੀਤੀ ਗਈ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਵਪਾਰੀਆਂ ਦੇ ਹਿਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ ਅਤੇ ਅੱਗੇ ਵੀ ਇੱਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਅਮਨ ਗਰਗ ਨੇ ਐਸੋਸੀਏਸ਼ਨ ਦੀ ਸਾਲ ਭਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਕੈਸ਼ੀਅਰ ਬਬਲੇਸ਼ ਕੁਮਾਰ ਅਤੇ ਗਗਨ ਜਿੰਦਲ ਵਲੋਂ ਵਿੱਤੀ ਹਾਲਾਤ ਅਤੇ ਭਵਿੱਖੀ ਯੋਜਨਾਵਾਂ 'ਤੇ ਚਾਨਣ ਪਾਇਆ ਗਿਆ | ਮੀਟਿੰਗ ਦੌਰਾਨ ਸਪੇਅਰ ਪਾਰਟਸ ਵਪਾਰ ਨਾਲ ਜੁੜੀਆਂ ਮੁਸ਼ਕਲਾਂ, ਮਾਰਕੀਟ ਦੀ ਸਥਿਤੀ ਅਤੇ ਆਉਣ ਵਾਲੇ ਸਮੇਂ ਲਈ ਨਵੀਆਂ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸਮਾਗਮ ਦੇ ਅੰਤ ਵਿਚ ਸਾਰੇ ਮੈਂਬਰਾਂ ਨੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕੌਮੀ ਪੱਧਰ ਦੇ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਐਥਲੀਟ ਪ੍ਰਭਜੋਤ ਸਿੰਘ ਰਿਨਾਡੋ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24