23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੈਨਸ਼ਨਰਜ਼ ਐਸੋਸੀਏਸ਼ਨ ਨੇ ਰੋਸ ਪਰਗਟ ਕਰਦਿਆਂ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ <br/>

Ad Position 21
No active advertisement
ਅਜੀਤ ਡੈਸਕ 19-12-2025
ਭਵਾਨੀਗੜ੍ਹ, 18 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੈਨਸ਼ਨਰਜ਼ ਦਿਵਸ ਮਨਾਉਂਦਿਆਂ ਰੱਖੇ ਸਮਾਗਮ ਦੌਰਾਨ ਪੰਜਾਬ ਸਰਕਾਰ ਦੀਆਂ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦਾ ਰੋਸ ਕਰਦਿਆਂ ਆਪ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਕੇਵਲ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਬਲਕਾਰ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਾਬਤ ਹੋਈ ਹੈ | ਜਿਸ ਨੇ ਲੰਘੇ 4 ਸਾਲਾਂ ਦੇ ਕਾਰਜਕਾਲ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕਰਦਿਆਂ ਬਜ਼ੁਰਗ ਪੈਨਸ਼ਨਰਾਂ ਨੂੰ ਪੈਨਸ਼ਨਰ ਵਿਰੋਧੀ ਨੀਤੀਆਂ ਲਾਗੂ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਮੰਚ 'ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ | ਇਸ ਮੌਕੇ 'ਤੇ 75 ਸਾਲ ਦੀ ਉਮਰ ਭੋਗ ਚੁੱਕੇ ਪੈਨਸ਼ਨਰਜ਼ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸੇਵਾ ਮੁਕਤ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਸੰਗਰੂਰ ਡਾ: ਗੁਰਚਰਨ ਸਿੰਘ ਚਾਹਿਲ, ਡਾ. ਅਪਰ ਅਪਾਰ ਸਿੰਘ ਵਿਰਕ ਅਤੇ ਗੁਰਚਰਨ ਸਿੰਘ ਪੰਨਵਾ, ਗੁਰਚਰਨ ਸਿੰਘ ਪੰਨਵਾਂ, ਸੁਖਦੇਵ ਸਿੰਘ ਭਵਾਨੀਗੜ੍ਹ, ਚਰਨ ਸਿੰਘ ਚੋਪੜਾ, ਚਮਨ ਲਾਲ ਲਾਲਕਾ, ਗਿਆਨ ਸਿੰਘ ਅਤੇ ਪ੍ਰੀਤਮ ਸਿੰਘ ਬਟਰਿਆਣਾ ਨੇ ਸੰਬੋਧਨ ਕਰਦਿਆਂ ਪੈਨਸ਼ਨਰਜ਼ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਬਜ਼ੁਰਗ ਪੈਨਸ਼ਨਰਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁੱਡਾ ਮਾਰਕੀਟ ਬਣੀ ਕੂੜੇ ਦਾ ਡੰਪ <br/> ਅਗਲੀ ਖ਼ਬਰ ਗਿਆਨਸ਼ ਗਲੋਬਲ ਸਕੂਲ 'ਚ ਡਾਇਰੈਕਟਰ ਤੇ ਵਾਇਸ ਪਿ੍ੰਸੀਪਲ ਦੀ ਨਵੀਂ ਨਿਯੁਕਤੀ <br/>
Ad Position 24