23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ ਤੋਂ 'ਆਪ' ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਭਾਰੀ ਬਹੁਮਤ ਨਾਲ ਜਿੱਤੇ <br/>

Ad Position 21
No active advertisement
ਅਜੀਤ ਡੈਸਕ 19-12-2025
ਧੂਰੀ, 18 ਦਸੰਬਰ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਚੋਣ ਜਿੱਤਣ ਉਪਰੰਤ ਰਛਪਾਲ ਸਿੰਘ ਭੁੱਲਰਹੇੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਲਈ ਹੋਈ ਹੈ ਅਤੇ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਦੇ ਸਮੂਹ ਵੋਟਰਾਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣਗੇ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਨੇ ਰਛਪਾਲ ਸਿੰਘ ਭੁੱਲਰਹੇੜੀ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਤੋਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਦਾ ਧਰਨਾ <br/> ਅਗਲੀ ਖ਼ਬਰ ਪੁੱਡਾ ਮਾਰਕੀਟ ਬਣੀ ਕੂੜੇ ਦਾ ਡੰਪ <br/>
Ad Position 24