23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਰਕਾਰੀ ਆਈ.ਟੀ.ਆਈਜ਼. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਤੋਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਦਾ ਧਰਨਾ <br/>

Ad Position 21
No active advertisement
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਈ.ਟੀ.ਆਈਜ਼ ਠੇਕਾ ਮੁਲਾਜ਼ਮ | ਤਸਵੀਰ: ਭੁੱਲਰ <br/> 19-12-2025
ਸੁਨਾਮ ਊਧਮ ਸਿੰਘ ਵਾਲਾ, 18 ਦਸੰਬਰ (ਭੁੱਲਰ, ਧਾਲੀਵਾਲ)-ਸਰਕਾਰੀ ਆਈ.ਟੀ.ਆਈਜ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਜਥੇਬੰਦੀ ਦੇ ਸੂਬਾਈ ਆਗੂ ਮੇਵਾ ਸਿੰਘ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ ਟਰੇਨਿੰਗ, ਪੋਰਟਲ, ਵੈਰੀਫਿਕੇਸ਼ਨ, ਈ.ਐਮ.ਸੀ. ਐਪ ਸਮੇਤ ਦਫ਼ਤਰੀ ਕੰਮ ਠੱਪ ਕਰ ਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਅੱਗੇ 22 ਦਸੰਬਰ ਤੋਂ ਅਣਮਿਥੇ ਸਮੇਂ ਦਾ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਫਿਰ ਵੀ ਟੱਸ ਤੋਂ ਮੱਸ ਨਾਂ ਹੋਈ ਤਾਂ ਜਥੇਬੰਦੀ ਵਲੋਂ ਅਣਮਿਥੇ ਸਮੇਂ ਦਾ ਧਰਨਾ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਤਬਦੀਲ ਕਰਨ ਦੇ ਨਾਲ ਹੀ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਤੋਂ ਸਰਕਾਰੀ ਆਈ ਟੀ ਆਈਜ 'ਚ ਠੇਕੇ 'ਤੇ ਕੰਮ ਕਰ ਰਹੇ ਕਰਾਫ਼ਟ ਇੰਸਟਰਕਟਰ ਨੂੰ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਤਹਿਤ ਮਰਜ਼ ਕਰ ਕੇ ਬੇਸਿਕ ਤਨਖ਼ਾਹ 35400 'ਤੇ ਪੱਕਾ ਕਰਨ, ਕਰਾਫ਼ਟ ਇੰਸਟਰਕਟਰ ਦੇ ਪੱਕਾ ਹੋਣ ਤੱਕ ਗੈੱਸਟ ਫੈਕਲਟੀ ਦੀ ਭਰਤੀ ਤੁਰੰਤ ਬੰਦ ਕਰਨ, ਸਰਵਿਸ ਬੁੱਕਾਂ ਲਾਗੂ ਕਰਨ, ਅਗਸਤ 2024 ਤੋਂ ਬਣਦਾ ਬਕਾਇਆ ਦੇਣ, ਨੌਕਰੀ ਤੌ ਕੱਢੇ ਗਏ ਮੁਲਾਜ਼ਮ ਨੂੰ ਤੁਰੰਤ ਜੁਆਇਨ ਕਰਵਾਉਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਪੈਨਸ਼ਨਰਾਂ ਵਲੋਂ ਮਨਾਏ ਪੈਨਸ਼ਨ ਦਿਹਾੜੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੀਮਸਾ ਤੋਂ 'ਆਪ' ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਭਾਰੀ ਬਹੁਮਤ ਨਾਲ ਜਿੱਤੇ <br/>
Ad Position 24