23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵੈਟਰਨਰੀ ਇੰਸਪੈਕਟਰਾਂ ਨੇ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਾਹਰ ਧਰਨਾ ਦਿੰਦੇ ਵੈਟਰਨਰੀ ਇੰਸਪੈਕਟਰ | ਤਸਵੀਰ: ਮੁਕੇਸ਼ ਕੁਮਾਰ <br/> 19-12-2025
ਸੰਗਰੂਰ, 18 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲਗਾਤਾਰ ਲਟਕਾਉਣ ਦੇ ਖ਼ਿਲਾਫ਼ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਸਮੂਹ ਵੈਟਰਨਰੀ ਇੰਸਪੈਕਟਰਜ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ | ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਮਨਜੀਤ ਸਿੰਘ ਨੇ ਆਖਿਆ ਕੇ ਵੈਟਰਨਰੀ ਇੰਸਪੈਕਟਰ ਕੇਡਰ ਪਸ਼ੂ-ਧਨ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ, ਨਸਲ-ਸੁਧਾਰ, ਪਸ਼ੂਆਂ ਦੇ ਮੁੱਢਲੇ ਇਲਾਜ ਵਰਗੀਆਂ ਸਹੂਲਤਾਂ ਨੂੰ ਪਸ਼ੂ ਪਾਲਕਾਂ ਦੇ ਦਰਵਾਜੇ ਤੱਕ ਪਹੰੁਚਾਉਂਦਾ ਹੈ ਪਰ ਵੈਟਰਨਰੀ ਇੰਸਪੈਕਟਰ ਕੇਡਰ ਦੀਆ ਮੰਗਾਂ ਮਸਲਿਆਂ ਉੱਪਰ ਵਿਭਾਗ ਦੇ ਵਜੀਰ ਅਤੇ ਅਫ਼ਸਰਸ਼ਾਹੀ ਨਾਲ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ | ਪੰਜਾਬ ਸਰਕਾਰ ਅਤੇ ਵਿਭਾਗ ਦੀ ਅਫ਼ਸਰਸ਼ਾਹੀ ਦੇ ਰਵੱਈਏ ਤੋਂ ਤੰਗ ਆਉਂਦਿਆਂ ਵੈਟਰਨਰੀ ਇੰਸਪੈਕਟਰ ਕੇਡਰ ਨੇ ਸਿਰਫ਼ ਸਰਕਾਰ ਦੇ ਨਿਯਮਾਂ ਅਧੀਨ ਜਾਰੀ ਡਿਊਟੀ ਚਾਰਟ ਅਨੁਸਾਰ ਹੀ ਕੰਮ ਕਰਨ ਦਾ ਫ਼ੈਸਲਾ ਲਿਆ ਹੈ | ਵਰਕ-ਟੂ-ਰੂਲ ਅਨੁਸਾਰ ਕੰਮ ਕਰਨ ਦੇ ਫ਼ੈਸਲੇ ਕਾਰਨ ਬੌਖਲਾਹਟ ਵਿਚ ਆਈ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੁਆਰਾ ਕੀਤੇ ਗਏ ਵੈਕਸੀਨੇਸ਼ਨ ਦੇ ਕੰਮ ਨੂੰ ਜ਼ਬਰਦਸਤੀ ਅਫ਼ਸਰਸ਼ਾਹੀ ਦੇ ਖਾਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਗਜੀਤ ਸਿੰਘ, ਸੂਬਾਈ ਕਮੇਟੀ ਮੈਂਬਰ ਅੰਮਿ੍ਤਪਾਲ ਸਿੰਘ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਕੁਲਵਿੰਦਰ ਸਿੰਘ, ਸ਼ੁਭਚਰਨਜੀਤ ਸਿੰਘ ਅਵਤਾਰ ਸਿੰਘ, ਸੌਰਭ ਕੁਮਾਰ, ਹਰਿੰਦਰ ਪਾਲ ਸਰਮਾ, ਦਲਜੀਤ ਸਿੰਘ ਧਲੇਰੀਆ, ਰਾਜਵਿੰਦਰ ਸਿੰਘ, ਨਾਜਰ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ ਬੜੀ ਨੇ ਕਿਹਾ ਕੇ ਪੰਜਾਬ ਦੇ ਸਮੂਹ ਵੈਟਰਨਰੀ ਇੰਸਪੈਕਟਰਜ ਪਸ਼ੂ ਪਾਲਨ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਸਰਕਾਰ ਦੇ ਇਸ ਅੜੀਅਲ ਰਵੱਈਏ ਅਤੇ ਧੱਕੇਸ਼ਾਹੀ ਖ਼ਿਲਾਫ਼ 4 ਜਨਵਰੀ 2026 ਨੂੰ ਪਸ਼ੂ ਪਾਲਨ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੇ ਵਿਧਾਨ ਸਭਾ ਹਲਕਾ ਲੰਬੀ ਵਿਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਲੜਕੀ ਤੋਂ ਫ਼ੋਨ ਖੋਹ ਕੇ ਭੱਜਣ ਵਾਲੇ ਨੂੰ ਨਸ਼ਾ ਰੋਕੂ ਕਮੇਟੀ ਨੇ ਇੱਕ ਘੰਟੇ ਅੰਦਰ ਹੀ ਫੜਿਆ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਸੁੱਖੀ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲ...
Ad Position 24