ਸੰਗਰੂਰ, 19 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਆਜ਼ਾਦ) ਵਲੋਂ ਸ਼ੁਰੂ ਕੀਤੇ ਧਰਨੇ ਦੇ ਦੂਜੇ ਦਿਨ ਸੂਬਾਈ ਮਹਿਲਾ ਆਗੂ ਬਲਜੀਤ ਕੌਰ ਕਿਲਾ ਭਰੀਆ, ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਕਿਹਾ ਕਿ ਕੇਂਦਰੀ ਬਿਜਲੀ ਸੋਧ ਬਿਲ 2025 ਨੂੰ ਰੱਦ ਕੀਤਾ ਜਾਵੇ | ਚਿੱਪ ਵਾਲੇ ਪ੍ਰੀਪੇਡ ਮੀਟਰ ਲਾਉਣ ਬੰਦ ਕੀਤੇ ਜਾਣ, ਭਾਰਤ ਸਰਕਾਰ ਦੁਆਰਾ ਅਮਰੀਕਾ ਨਾਲ ਕੀਤਾ ਐਗਰੀਮੈਂਟ ਰੱਦ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਡਰਾਫ਼ਟ ਸੀਡ ਬਿਲ 2025 ਨੂੰ ਤੁਰੰਤ ਵਾਪਸ ਲਿਆ ਜਾਵੇ | ਭਗਵੰਤ ਮਾਨ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਿ ਉੱਤੇ ਸ਼ੰਭੂ ਅਤੇ ਖਨੋਰੀ ਬਾਰਡਰਾਂ ਉੱਤੇ ਕੀਤੇ ਜਬਰ ਅਤੇ ਕਿਸਾਨਾਂ ਦੀ ਹੋਈ ਲੁੱਟ ਦੇ ਸਮਾਨ ਦੀ ਭਰਪਾਈ ਕੀਤੀ ਜਾਵੇ |