18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਵਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਸਮਾਗਮ ਟੋਡਰ ਮੱਲ ਹਵੇਲੀ ਵਿਖੇ 25 ਤੋਂ 27 ਤੱਕ <br/>

Ad Position 21
No active advertisement
ਅਹਿਮਦਗੜ੍ਹ ਵਿਖੇ ਕੈਨੇਡਾ ਸਰਕਾਰ ਦੀ ਮੰਤਰੀ ਰੂਬੀ ਸਹੋਤਾ ਦੇ ਪਿਤਾ ਹਰਬੰਸ ਸਿੰਘ ਜੰਡਾਲੀ ਮੀਟਿੰਗ ਦੌਰਾਨ ਅਵਤਾਰ ਸਿੰਘ ਜੱਸਲ, ਨਿਰਮਲ ਸਿੰਘ ਫੱਲੇਵਾਲ, ਮਹਾਂ ਸਿੰਘ ਜਿਤਵਾਲ, ਹਰਵਿੰਦਰ ਸਿੰਘ ਖ਼ਾਲਸਾ, ਰੋਕੀ ਚੀਮਾ, ਚਰਨਜੀਤ ਸਿੰਘ, ਫਤਿਹ ਚੰਦ ਪੱਪੂ ਆਦਿ ਆਗੂਆਂ ਨਾਲ | ਤਸਵੀਰ : ਰਣਧੀਰ ਸਿੰਘ ਮਹੋਲੀ <br/> 20-12-2025
ਅਹਿਮਦਗੜ੍ਹ, 19 ਦਸੰਬਰ (ਰਣਧੀਰ ਸਿੰਘ ਮਹੋਲੀ)-ਦੀਵਾਨ ਟੋਡਰ ਮੱਲ ਜੀ ਦੀ ਸਦੀਆਂ ਤੋਂ ਅਣਗੌਲੇ ਫ਼ਤਿਹਗੜ੍ਹ ਸਾਹਿਬ ਸਥਿਤ ਹਵੇਲੀ ਨੂੰ ਪੁਰਾਤਨ ਦਿੱਖ ਦੇਣ ਲਈ ਚੱਲ ਰਹੀ ਕਾਰਸੇਵਾ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਦੇ ਨਾਲ ਕੰਮ ਕਰ ਰਹੇ ਫਾਊਾਡੇਸ਼ਨ ਦੇ ਸੀਨੀਅਰ ਮੈਂਬਰ ਅਤੇ ਕੈਨੇਡਾ ਸਰਕਾਰ ਦੀ ਮੰਤਰੀ ਰੂਬੀ ਸਹੋਤਾ ਦੇ ਪਿਤਾ ਹਰਬੰਸ ਸਿੰਘ ਜੰਡਾਲੀ ਵਲੋ ਅਹਿਮਦਗੜ੍ਹ ਵਿਖੇ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਅਵਤਾਰ ਸਿੰਘ ਜੱਸਲ ਦੇ ਦਫ਼ਤਰ ਵਿਚ ਹਰਬੰਸ ਸਿੰਘ ਜੰਡਾਲੀ ਨੇ ਧਾਰਮਿਕ ਵਿਚਾਰਾਂ ਕਰਦੇ ਦੱਸਿਆ ਕਿ ਦੀਵਾਨ ਟੋਡਰ ਮੱਲ ਫਾਉਂਡੇਸ਼ਨ ਪੰਜਾਬ ਵਲੋਂ 25, 26, 27 ਦਸੰਬਰ ਨੂੰ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਸਮਾਗਮ ਟੋਡਰ ਮੱਲ ਹਵੇਲੀ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਏ ਜਾ ਰਹੇ ਹਨ | ਜਿਸ ਵਿਚ ਪੰਥ ਪ੍ਰਸਿੱਧ ਉੱਘੇ ਕਥਾਵਾਚਕ, ਕੀਰਤਨੀਏ ਅਤੇ ਬੁੱਧੀਜੀਵੀ ਪੁੱਜ ਕੇ ਸੰਗਤ ਨੂੰ ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ | ਜੰਡਾਲੀ ਵਲੋਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ | ਇਕੱਤਰ ਹੋਏ ਆਗੂਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਜੱਸਲ, ਸਾਬਕਾ ਕੌਂਸਲਰ ਨਿਰਮਲ ਸਿੰਘ ਫਲੇਵਾਲ, ਜ਼ਿਲ੍ਹਾ ਜਨਰਲ ਸਕੱਤਰ ਮਹਾਂ ਸਿੰਘ ਜਿੱਤਵਾਲ, ਹਰਵਿੰਦਰ ਸਿੰਘ ਖ਼ਾਲਸਾ ਅਜੀਤਪਾਲ ਸਿੰਘ ਚੀਮਾ, ਫਤਿਹ ਚੰਦ ਪੱਪੂ, ਚਰਨਜੀਤ ਸਿੰਘ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਮਾ ਬਲਵੀਰ ਸਿੰਘ ਧਲੇਰ, ਮਾ ਪਰਮਜੀਤ ਸਿੰਘ ਜਵੰਦਾ, ਮਾ ਕੁਲਦੀਪ ਸਿੰਘ, ਨਿਰਭੈ ਸਿੰਘ ਘੁੰਗਰਾਣਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਿੱਜੀ ਹਸਪਤਾਲ ਉੱਪਰ ਨਕਾਬਪੋਸ਼ ਵਿਅਕਤੀਆਂ ਨੇ ਕੀਤਾ ਹਮਲਾ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੀਆਂ ਜਿੱਤਾਂ ਭਵਿੱਖ ਲਈ ਬਹੁਤ ਅਹਿਮ-ਗੁਰਜੋਤ ਢੀਂਡਸਾ
Ad Position 24