18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਿੱਜੀ ਹਸਪਤਾਲ ਉੱਪਰ ਨਕਾਬਪੋਸ਼ ਵਿਅਕਤੀਆਂ ਨੇ ਕੀਤਾ ਹਮਲਾ <br/>

Ad Position 21
No active advertisement
ਨਕਾਬਪੋਸ਼ ਵਿਅਕਤੀਆਂ ਵਲੋਂ ਹਸਪਤਾਲ ਦੀ ਕੀਤੀ ਭੰਨਤੋੜ ਦਾ ਦਿ੍ਸ਼ | ਤਸਵੀਰ : ਅਸ਼ੋਕ ਗਰਗ <br/> 20-12-2025
ਲਹਿਰਾਗਾਗਾ, 19 ਦਸੰਬਰ (ਅਸ਼ੋਕ ਗਰਗ)-ਲੰਘੀ ਦੇਰ ਸ਼ਾਮ ਸਥਾਨਕ ਪੁਰਾਣੇ ਬਿਜਲੀ ਘਰ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਉੱਪਰ ਨਕਾਬਪੋਸ਼ ਵਿਅਕਤੀਆਂ ਵਲੋਂ ਭੰਨ ਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਧਨਵੰਤ ਸਿੰਘ ਪੁਰੀ ਨੇ ਦੱਸਿਆ ਹੈ ਕਿ ਰਾਤ ਕਰੀਬ 8 ਵਜੇ ਦੇ ਕਰੀਬ ਚਾਰ ਪੰਜ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਜਿੰਨਾਂ ਵਿਚੋਂ ਦੋ ਵਿਅਕਤੀਆਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਸਨ, ਜਿਨ੍ਹਾਂ ਨੇ ਹਸਪਤਾਲ ਦੇ ਬਾਹਰ ਸ਼ੀਸ਼ਿਆਂ 'ਤੇ ਹਮਲਾ ਕਰ ਕੇ ਸ਼ੀਸ਼ਿਆਂ ਨੂੰ ਤੋੜ ਦਿੱਤਾ, ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਅਸੀਂ ਪੁਲਿਸ ਪ੍ਰਸ਼ਾਸਨ ਦੋਵਾਂ ਤੋਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਦੀ ਜਲਦ ਭਾਲ ਕਰ ਕੇ ਘਟਨਾ ਦੇ ਕਾਰਨਾਂ ਨੂੰ ਸੱਚ ਸਾਹਮਣੇ ਲਿਆਂਦਾ ਜਾਵੇ | ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿਟੀ ਇੰਚਾਰਜ ਗੁਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਪੁਲਿਸ ਵਲੋਂ ਸੀ.ਸੀ.ਟੀ.ਵੀ ਫੁਟੇਜ ਖੰਘਾਲੇ ਜਾ ਰਹੇ ਹਨ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਘਟਨਾ ਨੂੰ ਲੈ ਕੇ ਸ਼ਹਿਰ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਬਰੜਵਾਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸਥਾਪਿਤ ਵਰਲਡ ਪੰਜਾਬੀ ਸੈਂਟਰ ਵਲੋਂ ਵਿਸ਼ੇਸ਼ ਸਨਮਾਨ... ਅਗਲੀ ਖ਼ਬਰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਵਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹ...
Ad Position 24