13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਸਜਿਦ 'ਚ ਮੌਲਵੀ ਖ਼ਿਲਾਫ਼ ਭੱਦੀ ਸ਼ਬਦਾਵਲੀ ਲਿਖਣ 'ਤੇ ਹੋਇਆ ਹੰਗਾਮਾ <br/>

Ad Position 21
No active advertisement
ਅਜੀਤ ਡੈਸਕ 21-12-2025
ਕੁੱਪ ਕਲਾਂ, 20 ਦਸੰਬਰ (ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਥਾਣਾ ਸਦਰ ਅਹਿਮਦਗੜ੍ਹ ਅਧੀਨ ਪੈਂਦੇ ਪਿੰਡ ਨੱਥੂਮਾਜਰਾ ਵਿਖੇ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਪਿੰਡ ਵਿਖੇ ਸਥਿਤ ਮਸਜਿਦ ਵਿਚ ਕਿਸੇ ਸ਼ਰਾਰਤੀ ਅਨਸਰ ਵਲੋਂ ਮੌਲਵੀ ਖ਼ਿਲਾਫ਼ ਭੱਦੀ ਸ਼ਬਦਾਵਲੀ ਨਾਲ ਲਿਖਿਆ ਹੋਇਆ ਪੋਸਟਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਸਜਿਦ ਕਮੇਟੀ ਦੇ ਮੈਂਬਰ, ਪਿੰਡ ਦੀ ਪੰਚਾਇਤ ਅਤੇ ਮੌਲਵੀ ਨੇ ਦੱਸਿਆ ਮਸਜਿਦ ਵਿਖੇ ਹੱਥ ਧੋਣ ਵਾਲੀ ਥਾਂ ਉੱਤੇ ਕਿਸੇ ਸ਼ਰਾਰਤੀ ਅਨਸਰ ਵਲੋਂ ਪੋਸਟਰ ਲਗਾਇਆ ਗਿਆ ਸੀ ਜਿਸ ਉੱਪਰ ਮੌਲਵੀ ਵਿਰੁੱਧ ਬਹੁਤ ਹੀ ਭੱਦੀ ਸ਼ਬਦਾਵਲੀ ਵਰਤੀ ਗਈ, ਇਸ ਤੋਂ ਇਲਾਵਾ ਮੌਲਵੀ ਅਤੇ ਮਸਜਿਦ ਕਮੇਟੀ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ | ਪੰਚਾਇਤ ਨੇ ਆਖਿਆ ਕਿ ਇਹ ਪਿੰਡ ਦਾ ਮਾਹੌਲ ਖ਼ਰਾਬ ਕਰਨ ਦੀ ਕਿਸੇ ਸ਼ਰਾਰਤੀ ਅਨਸਰ ਵਲੋਂ ਕੋਈ ਸਾਜ਼ਿਸ਼ ਰਚੀ ਗਈ ਹੈ ਜਿਸ ਨੂੰ ਪਿੰਡ ਦੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦਾ ਮਨਸੂਬਾ ਵੀ ਆਖਿਆ ਜਾ ਸਕਦਾ ਹੈ ਜਿਸ ਨੂੰ ਉਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ | ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਪਿੰਡ ਨੱਥੂਮਾਜਰਾ ਵਿਖੇ ਸਥਿਤ ਮਸਜਿਦ ਵਿਚ ਪਹੁੰਚੀ ਅਤੇ ਫੋਰੈਂਸਿਕ ਟੀਮ ਦੀ ਮਦਦ ਨਾਲ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਤੋਂ ਬਾਅਦ ਅਸਲ ਸੱਚ ਸਾਹਮਣੇ ਆਵੇਗਾ ਕਿ ਅਜਿਹੀ ਹਰਕਤ ਕਿਸੇ ਵਲੋਂ ਕਿਉਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਬਿਜਲੀ ਬਿੱਲ ਦਾ ਡਟ ਕੇ ਵਿਰੋਧ ਕਰੇਗੀ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮਲੇਰਕੋਟਲਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸਣੇ ਅਹਿਮ ਸ਼ਖ਼ਸੀਅਤਾਂ ਸਨਮਾਨਿਤ <br/>
Ad Position 24