ਧੂਰੀ, 20 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਨਵੇਂ ਦਫ਼ਤਰ ਵਿਖੇ ਪਹੁੰਚੇ | ਇਸ ਮੌਕੇ ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੂਡ ਕਮਿਸ਼ਨ ਦਫ਼ਤਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਫੂਡ ਕਮਿਸ਼ਨ ਪੰਜਾਬ ਦੇ ਮੈਂਬਰਾਂ ਅਤੇ ਚੇਅਰਮੈਨ ਨਾਲ ਮੁਲਾਕਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹਾਂ ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਫੂਡ ਕਮਿਸ਼ਨ ਪੰਜਾਬ ਦੇ ਸਕੂਲਾਂ ਵਿਚ ਮਿਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਮੇਂ-ਸਮੇਂ 'ਤੇ ਖਾਣੇ ਦੀ ਚੈਕਿੰਗ ਕਰਦਾ ਹੈ ਅਤੇ ਫੂਡ ਕਮਿਸ਼ਨ ਪੰਜਾਬ ਸਰਕਾਰ ਨੂੰ ਪੰਜਾਬ ਦੀ ਤਰੱਕੀ ਲਈ ਅਹਿਮ ਸੁਝਾਅ ਦੇਣ ਲਈ ਬਚਨਬੱਧ ਹੈ | ਇਸ ਮੌਕੇ ਉਨ੍ਹਾਂ ਨਾਲ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ, ਅਨੀਰੁੱਧ ਤਿਵਾੜੀ ਸੀਨੀਅਰ ਆਈ.ਏ.ਐਸ, ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ ਫੂਡ ਕਮਿਸ਼ਨ ਪੰਜਾਬ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ ਅਤੇ ਮੈਂਬਰ ਹਾਜ਼ਰ ਸਨ |