13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਧੂਰੀ ਸ਼ਹਿਰ ਦੀ ਸਿਨਮਾ ਰੋਡ ਜਲਦ ਐੱਲ.ਈ.ਡੀ. ਲਾਈਟਾਂ ਨਾਲ ਹੋਵੇਗੀ ਰੌਸ਼ਨ, ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/>

Ad Position 21
No active advertisement
ਅਜੀਤ ਡੈਸਕ 21-12-2025
ਧੂਰੀ, 20 ਦਸੰਬਰ (ਭੁੱਲਰ, ਲਹਿਰੀ, ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ | ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਧੂਰੀ ਸ਼ਹਿਰ ਦੀ ਸਭ ਤੋਂ ਪ੍ਰਮੁੱਖ ਅਤੇ ਵਪਾਰਕ ਮਹੱਤਤਾ ਵਾਲੀ ਇੰਟਰਨਲ ਰੋਡ (ਸਿਨਮਾ ਰੋਡ) ਉੱਤੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਲਗਭਗ 41 ਲੱਖ ਰੁਪਏ ਦੀ ਲਾਗਤ ਨਾਲ 116 ਆਧੁਨਿਕ ਐਲ.ਈ.ਡੀ. ਸਟਰੀਟ ਲਾਈਟਾਂ ਇੰਟਰਨਲ ਰੋਡ (ਸਿਨਮਾ ਰੋਡ) ਉੱਤੇ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਨਾ ਸਿਰਫ਼ ਸੜਕ ਦੀ ਰੌਸ਼ਨੀ ਵਧੇਗੀ, ਸਗੋਂ ਰਾਤ ਸਮੇਂ ਆਵਾਜਾਈ ਹੋਰ ਵੀ ਸੁਰੱਖਿਅਤ ਬਣੇਗੀ | ਉਨ੍ਹਾਂ ਕਿਹਾ ਕਿ ਇਹ ਸੜਕ ਸ਼ਹਿਰ ਦੀ ਆਰਥਿਕ ਸਰਗਰਮੀਆਂ ਦਾ ਕੇਂਦਰ ਹੈ ਅਤੇ ਇੱਥੇ ਰੌਸ਼ਨੀ ਦੀ ਪੂਰੀ ਵਿਵਸਥਾ ਹੋਣਾ ਬਹੁਤ ਜ਼ਰੂਰੀ ਸੀ | ਉਨ੍ਹਾਂ ਦੱਸਿਆ ਕਿ ਲਾਈਟਾਂ ਲਗਾਉਣ ਦਾ ਕੰਮ ਆਉਣ ਵਾਲੇ 20 ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ | ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਧੂਰੀ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ 3550 ਸਧਾਰਨ ਬਲਬ ਬਦਲ ਕੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ | ਇਸ ਤੋਂ ਇਲਾਵਾ, ਸ਼ਹਿਰ ਦੇ ਬਾਹਰੀ ਖੇਤਰਾਂ ਵਿਚ ਲਗਭਗ ਦੋ ਹਜ਼ਾਰ ਬਲਬ ਵੀ ਲਗਾਏ ਗਏ ਹਨ, ਤਾਂ ਜੋ ਨਗਰ ਕੌਂਸਲ ਤੋਂ ਬਾਹਰੀ ਇਲਾਕਿਆਂ ਵਿਚ ਵੀ ਰੌਸ਼ਨੀ ਦੀ ਸੁਵਿਧਾ ਉਪਲਬਧ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਨਗਰ ਕੌਂਸਲ ਧੂਰੀ ਦੀ ਹਦੂਦ ਅੰਦਰ ਲਗਭਗ 95 ਫ਼ੀਸਦੀ ਖੇਤਰ ਰਾਤ ਸਮੇਂ ਪੂਰੀ ਤਰ੍ਹਾਂ ਰੌਸ਼ਨ ਹੋ ਚੁੱਕਾ ਹੈ | ਇਹ ਉਪਰਾਲਾ ਨਗਰ ਨਿਵਾਸੀਆਂ ਦੀ ਸਹੂਲਤ ਦੇ ਨਾਲ-ਨਾਲ ਅਪਰਾਧ ਰੋਕਥਾਮ ਅਤੇ ਸ਼ਹਿਰ ਦੀ ਸੁੰਦਰਤਾ ਵਿਚ ਵੀ ਵਾਧਾ ਕਰੇਗਾ | ਦਲਵੀਰ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਚਹੁੰ ਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਅਤੇ ਹਲਕੇ ਦੇ ਹੋਰ ਖੇਤਰਾਂ ਵਿਚ ਲੋਕ-ਹਿਤੈਸ਼ੀ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਨਹੀਂ ਰਹੇ ਮੰਦਰ ਕਮੇਟੀ ਦੇ ਪ੍ਰਧਾਨ ਜੀਵਨ ਨਾਲ ਮਿੱਤਲ ਅਗਲੀ ਖ਼ਬਰ ਕਬੱਡੀ ਦੇ ਮਸ਼ਹੂਰ ਹਰਫ਼ਨ-ਮੌਲਾ 90 ਸਾਲਾ ਖਿਡਾਰੀ ਜੋਗਿੰਦਰ ਸਿੰਘ 'ਕੌਹਰੀ' ਦਾ ਦਿਹਾਂਤ
Ad Position 24