13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਹੀਂ ਰਹੇ ਮੰਦਰ ਕਮੇਟੀ ਦੇ ਪ੍ਰਧਾਨ ਜੀਵਨ ਨਾਲ ਮਿੱਤਲ

Ad Position 21
No active advertisement
ਅਜੀਤ ਡੈਸਕ 21-12-2025
ਲਹਿਰਾਗਾਗਾ, 20 ਦਸੰਬਰ (ਅਸ਼ੋਕ ਗਰਗ)-ਸਥਾਨਕ ਇਲਾਕੇ ਦੇ ਉੱਘੇ ਵਪਾਰੀ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਸਾਬਕਾ ਉਪ ਚੇਅਰਮੈਨ, ਗਊਸ਼ਾਲਾ ਕਮੇਟੀ ਦੇ ਮੁੱਖ ਸੇਵਾਦਾਰ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਜੀਵਨ ਕੁਮਾਰ ਸੇਖੂਵਾਸ ਵਾਲਿਆਂ ਦਾ ਲੰਘੀ ਰਾਤ ਦੇਹਾਂਤ ਹੋ ਗਿਆ | ਉਹ 79 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜੀਵਨ ਕੁਮਾਰ ਰੱਬੜ, ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਭਾਜਪਾ ਆਗੂ ਸਤਪਾਲ ਸਿੰਗਲਾ, ਸਾਬਕਾ ਕੌਂਸਲਰ ਸੰਦੀਪ ਦੀਪੂ, ਕੌਂਸਲਰ ਰਜਨੀਸ਼ ਗੁਪਤਾ, ਜਗਦੀਸ਼ ਰਾਏ ਠੇਕੇਦਾਰ, ਆਰਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੰਜੀਵ ਸਿੰਗਲਾ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਜੀਵਨ ਨਾਲ ਮਿੱਤਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ 'ਚ ਵਿਰੋਧੀਆਂ ਦੀ ਏਕਤਾ 'ਤੇ ਭਾਰੀ ਪਿਆ 'ਝਾੜੂ'-ਵਿਧਾਇਕ ਗੱਜਣਮਾਜਰਾ <br/> ਅਗਲੀ ਖ਼ਬਰ ਧੂਰੀ ਸ਼ਹਿਰ ਦੀ ਸਿਨਮਾ ਰੋਡ ਜਲਦ ਐੱਲ.ਈ.ਡੀ. ਲਾਈਟਾਂ ਨਾਲ ਹੋਵੇਗੀ ਰੌਸ਼ਨ, ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ...
Ad Position 24