12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੁਖਬੀਰ ਬਾਦਲ ਦੀ ਅਗਵਾਈ 'ਚ ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ-ਜਥੇਦਾਰ ਸੇਹਕੇ <br/>

Ad Position 21
No active advertisement
ਅਜੀਤ ਡੈਸਕ 21-12-2025
ਮਲੇਰਕੋਟਲਾ, 20 ਦਸੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ 'ਤੇ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ, ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਅਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਆਖਿਆ ਕਿ ਪੰਜਾਬ ਅੰਦਰ ਅਗਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਕਿਉਂਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਦਲ ਦੇ ਕੀਤੇ ਕੰਮਾਂ ਅਤੇ ਪੰਥਕ ਹਿਤਾਂ ਸਬੰਧੀ ਬਣਾਈ ਅਹਿਮ ਰਣਨੀਤੀ ਨੂੰ ਯਾਦ ਕਰਦੇ ਹਨ | ਜਥੇਦਾਰ ਸੇਹਕੇ ਨੇ ਆਖਿਆ ਕਿ ਹਲਕਾ ਮਲੇਰਕੋਟਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਅਗਵਾਈ ਹੇਠ 6 ਪੰਚਾਇਤ ਸੰਮਤੀਆਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਕਬਜ਼ਾ ਕਰ ਕੇ ਇਹ ਦਿਖਾ ਦਿੱਤਾ ਹੈ ਕਿ ਲੋਕ ਅੱਜ ਵੀ ਪਾਰਟੀ ਦੇ ਨਾਲ ਹਨ | ਜਥੇਦਾਰ ਸੇਹਕੇ ਨੇ ਆਖਿਆ ਕਿ ਅਕਾਲੀ ਭਾਜਪਾ ਰਾਜਕਾਲ ਵੇਲੇ ਵੱਡੀ ਪੱਧਰ 'ਤੇ ਪੰਜਾਬ ਦਾ ਵਿਕਾਸ ਕੀਤਾ ਗਿਆ ਤੇ ਪੰਥਕ ਹਿੱਤਾਂ ਸੰਬੰਧੀ ਕੇਂਦਰ ਨਾਲ ਤਾਲਮੇਲ ਕਰਦਿਆਂ ਵੱਡੇ ਮਸਲੇ ਹੱਲ ਕਰਵਾਏ ਗਏ ਸਨ | ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਅਤੇ ਅਮਰਗੜ੍ਹ ਦੇ ਅੰਦਰ ਅੱਜ ਵੀ ਅਕਾਲੀ ਦਲ ਦਾ ਕੇਡਰ ਮੌਜੂਦ ਹੈ, ਜਿਸ ਦੀ ਉਦਾਹਰਨ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਵਿਚ ਅਕਾਲੀ ਦਲ ਵਲੋਂ ਕੀਤਾ ਗਿਆ ਸ਼ਾਨਦਾਰ ਪ੍ਰਦਰਸ਼ਨ ਹੈ | ਪੰਜਾਬ ਅੰਦਰ 'ਆਪ' ਦੀ ਸਰਕਾਰ ਅਤੇ ਵਿਰੋਧੀ ਧਿਰ ਵਿਚ ਕਾਂਗਰਸ ਪਾਰਟੀ ਦੇ ਹੋਣ ਦੇ ਬਾਵਜੂਦ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਬੀਬਾ ਜ਼ਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਕੀਤਾ ਗਿਆ ਤਕੜਾ ਪ੍ਰਦਰਸ਼ਨ ਆਉਣ ਵਾਲੀਆਂ ਵਿਧਾਨ ਸਭਾ ਦੇ ਚੋਣਾਂ 'ਤੇ ਅਸਰ ਅੰਦਾਜ਼ ਹੋਵੇਗਾ | ਉਨ੍ਹਾਂ ਅਕਾਲੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਆਖਿਆ ਕਿ ਹੁਣ ਤੋਂ ਹੀ ਅਕਾਲੀ ਦਲ ਦੇ ਹੱਕ ਵਿਚ ਡੱਟ ਜਾਵੋ ਅਤੇ ਕਰੀਬ ਇੱਕ ਵਰ੍ਹੇ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਅਕਾਲੀ ਦਲ (ਬ) ਆਪਣੀ ਸਰਕਾਰ ਬਣਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੂਨਕ ਵਿਚ ਸਕੂਲੀ ਵਾਹਨਾਂ ਦੀ ਚੈਕਿੰਗ, 3 ਚਲਾਨ ਕੱਟੇ <br/> ਅਗਲੀ ਖ਼ਬਰ
Ad Position 24