ਅਮਰਗੜ੍ਹ, 20 ਦਸੰਬਰ (ਜਤਿੰਦਰ ਮੰਨਵੀਂ, ਪਵਿੱਤਰ ਸਿੰਘ)-ਲੰਮੇ ਸਮੇਂ ਤੋਂ ਆਧੁਨਿਕ ਖੇਤੀ ਤਹਿਤ ਫੁੱਲਾਂ ਦੀ ਕਾਸ਼ਤ ਕਰਨ ਵਾਲੇ ਅਤੇ ਇਲਾਕੇ 'ਚ ਫੁੱਲਾਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਅਵਤਾਰ ਸਿੰਘ ਲਾਂਗੜੀਆਂ ਅਤੇ ਨੰਬਰਦਾਰ ਭੁਪਿੰਦਰ ਸਿੰਘ ਲਾਂਗੜੀਆਂ ਦੀ ਸਤਿਕਾਰਯੋਗ ਮਾਤਾ ਬੀਬੀ ਤੇਜ਼ ਕੌਰ (97) ਨੇ ਆਪਣੀ ਸੁਆਸਾਂ ਦੀ ਪੂੰਜੀ ਪੂਰੀ ਕਰਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ 'ਚ ਜਾ ਵਿਰਾਜੇ | ਉਨ੍ਹਾਂ ਦੇ ਪੰਜ ਭੌਤਿਕ ਸਰੀਰ ਦਾ ਅੰਤਿਮ ਸੰਸਕਾਰ ਪਿੰਡ ਲਾਂਗੜੀਆਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ | ਮਾਤਾ ਤੇਜ਼ ਕੌਰ ਦੇ ਮਿ੍ਤਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਵਤਾਰ ਸਿੰਘ ਲਾਂਗੜੀਆਂ ਅਤੇ ਭੁਪਿੰਦਰ ਸਿੰਘ ਲਾਂਗੜੀਆਂ ਵਲੋਂ ਦਿਖਾਈ ਗਈ | ਇਸ ਮੌਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਐਮ.ਡੀ ਸਵਰਨਜੀਤ ਸਿੰਘ ਦਸਮੇਸ਼ ਮਕੈਨੀਕਲ ਵਰਕਸ ਅਮਰਗੜ੍ਹ, ਐਮ.ਡੀ ਸਰਬਜੀਤ ਸਿੰਘ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਸਾਬਕਾ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ, ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ, ਚੇਅਰਮੈਨ ਜਗਤਾਰ ਸਿੰਘ ਲਾਂਗੜੀਆਂ, ਸਾਬਕਾ ਚੇਅਰਮੈਨ ਹਰਬੰਸ ਸਿੰਘ ਚੌਂਦਾ, ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਬਨਭੌਰਾ, ਪੀ.ਏ ਮਨਜਿੰਦਰ ਸਿੰਘ ਬਿੱਟਾ, ਸਾਬਕਾ ਚੇਅਰਮੈਨ ਪਲਵਿੰਦਰ ਸਿੰਘ ਚੰਨਾ ਝੂੰਦਾ, ਕੰਨਗੋ ਹਰਵੀਰ ਸਿੰਘ ਲਾਂਗੜੀਆਂ, ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਸੰਗਾਲੀ, ਬਲਾਕ ਸੰਮਤੀ ਮੈਂਬਰ ਚਰਨਜੋਤ ਸਿੰਘ ਢੀਂਡਸਾ, ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਅਮਰਗੜ੍ਹ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨਿਆਮਤਪੁਰ, ਪਰਭਦੀਪ ਸਿੰਘ ਬੰਟੀ, ਪ੍ਰਧਾਨ ਦਰਸ਼ਨ ਸਿੰਘ, ਮਾਸਟਰ ਰਣਜੀਤ ਸ਼ਰਮਾ, ਕਿਸਾਨ ਆਗੂ ਅਵਤਾਰ ਸਿੰਘ ਤੋਲੇਵਾਲ, ਮਲਕੀਤ ਸਿੰਘ,ਚੀਨੂ ਕੌਂਸਲ ਅਮਰਗੜ੍ਹ, ਅਸ਼ਵਨੀ ਕੁਮਾਰ ਬਿੱਟੂ, ਡਾਕਟਰ ਜੇ.ਪੀ ਅਮਰਗੜ੍ਹ, ਹਰਪ੍ਰੀਤ ਸਿੰਘ ਭੰਗੂ ਤੇ ਬੱਬੀ ਕਾਕੜਾ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਲਾਂਗੜੀਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ |