12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਗੜੀਆਂ ਤੋਂ ਬੀਬੀ ਅਮਰਪਾਲ ਕੌਰ ਨੇ ਜਿੱਤ ਦਾ ਪਰਚਮ ਲਹਿਰਾਇਆ <br/>

Ad Position 21
No active advertisement
ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ ਉਪਰੰਤ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਉਮੀਦਵਾਰ ਬੀਬੀ ਅਮਰਪਾਲ ਕੌਰ ਦੇ ਪਤੀ ਸੁਖਬੀਰ ਸਿੰਘ ਬਿੱਟੂ, ਇਕਬਾਲ ਸਿੰਘ ਝੂੰਦਾਂ, ਮਨਜਿੰਦਰ ਸਿੰਘ ਮਨੀ ਅਤੇ ਹੋਰ | ਤਸਵੀਰ: ਪਵਿੱਤਰ ਸਿੰਘ <br/> 21-12-2025
ਅਮਰਗੜ੍ਹ, 20 ਦਸੰਬਰ (ਪਵਿੱਤਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਜ਼ੋਨ ਬਾਗੜੀਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਅਮਰਪਾਲ ਕੌਰ ਧਰਮ ਪਤਨੀ ਸੁਖਬੀਰ ਸਿੰਘ ਬਿੱਟੂ ਸਲੇਮਪੁਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਨੂੰ 292 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਾ ਪਰਚਮ ਲਹਿਰਾਇਆ | ਗਿਣਤੀ ਕੇਂਦਰ ਸਰਕਾਰੀ ਕਾਲਜ ਅਮਰਗੜ੍ਹ ਦੇ ਗੇਟ ਅੱਗੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਵੱਖ-ਵੱਖ ਆਗੂਆਂ ਅਤੇ ਸੈਂਕੜੇ ਸਮਰਥਕਾਂ ਨੇ ਢੋਲ ਦੇ ਡਗੇ 'ਤੇ ਜਿੱਤ ਦਾ ਜਸ਼ਨ ਮਨਾਇਆ ਤੇ ਲੱਡੂ ਵੰਡੇ | ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਦਬਾਅ ਦੇ ਬਾਵਜੂਦ ਲੋਕਾਂ ਵਲੋਂ ਸਾਡੀ ਪਾਰਟੀ ਅਤੇ ਉਮੀਦਵਾਰਾਂ ਪ੍ਰਤੀ ਭਰੋਸਾ ਪ੍ਰਗਟਾਇਆ ਹੈ ਇਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ | ਬੀਬੀ ਅਮਰਪਾਲ ਕੌਰ ਦੇ ਪਤੀ ਸੁਖਬੀਰ ਸਿੰਘ ਬਿੱਟੂ ਸਲੇਮਪੁਰ ਨੇ ਇਸ ਨੂੰ ਲੋਕਾਂ ਦੀ ਜਿੱਤ ਦੱਸਦੇ ਆ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਆਪਣੀ ਜ਼ਿੰਮੇਵਾਰੀ ਨੂੰ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਦੁਹਰਾਈ | ਇਸ ਮੌਕੇ ਜਥੇਦਾਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਸਰਪੰਚ ਰਜਿੰਦਰ ਸਿੰਘ ਟੀਨਾ ਨੰਗਲ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਕੁਲਦੀਪ ਸਿੰਘ ਪਿੰਟੂ, ਕੌਂਸਲਰ ਜਸਵਿੰਦਰ ਸਿੰਘ ਦੱਦੀ, ਹਰਸ਼ ਸਿੰਗਲਾ, ਮਨਜਿੰਦਰ ਸਿੰਘ ਗੋਗੀ ਛੰਨਾ, ਆੜਤੀ ਹਰਫੂਲ ਸਿੰਘ ਨਿਆਮਤਪੁਰ, ਦਿਲਬਾਗ ਸਿੰਘ ਖੇੜੀ ਸੋਢੀਆਂ, ਪਵਿੱਤਰ ਸਿੰਘ ਖੇੜੀ ਸੋਢੀਆਂ, ਜਤਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਰਾਮਪੁਰ ਛੰਨਾ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਜੈਲਦਾਰ ਪਰਮਪਾਲ ਸਿੰਘ, ਜੈਲਦਾਰ ਸੁਖਜਿੰਦਰ ਸਿੰਘ, ਨੰਬਰਦਾਰ ਕਰਨਵੀਰ ਸਿੰਘ, ਦਰਸ਼ਨ ਸਿੰਘ ਦਿਓਲ, ਪਰਮਜੀਤ ਸਿੰਘ ਸੋਹੀ, ਮੁਹੰਮਦ ਸਦੀਕ, ਸੂਬੇਦਾਰ ਮੇਜਰ ਸੁਰਿੰਦਰ ਸਿੰਘ, ਮਾਸਟਰ ਹਰਦੀਪ ਸਿੰਘ, ਮਾਸਟਰ ਕਰਨੈਲ ਸਿੰਘ, ਬੰਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਝੱਲ, ਸਾਬਕਾ ਸਰਪੰਚ ਲਖਵਿੰਦਰ ਸਿੰਘ ਝੱਲ, ਸਾਬਕਾ ਸਰਪੰਚ ਦਵਿੰਦਰ ਸਿੰਘ ਸਲੇਮਪੁਰ, ਸਾਬਕਾ ਸਰਪੰਚ ਬਲਵੀਰ ਸਿੰਘ ਸਲੇਮਪੁਰ, ਭਜਨ ਸਿੰਘ ਅਲੀਪੁਰ, ਅਵਤਾਰ ਸਿੰਘ ਝੱਲ, ਹਰਪ੍ਰੀਤ ਸਿੰਘ ਨਾਮਧਾਰੀ, ਗੁਰਵੀਰ ਸਿੰਘ ਗੁਰੀ, ਗੁਰਜੀਤ ਸਿੰਘ ਧੀਮਾਨ, ਗੁਰਪ੍ਰੀਤ ਸਿੰਘ ਦਰਦੀ ਸਾਬਕਾ ਸਰਪੰਚ ਮੂਲਾਬੱਧਾ ਅਤੇ ਰਵਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਨੇ ਸਵੇਰੇ 9.15 ਵਜੇ ਹਸਪਤਾਲ ਵਿਚ ਦਿੱਤੀ ਦਬਸ਼, 75% ਸਟਾਫ਼ ਗ਼ੈਰ-ਹਾਜ਼ਰ ਪਾਇਆ <br/> ਅਗਲੀ ਖ਼ਬਰ ਅਨੇਕਾਂ ਸ਼ਖ਼ਸੀਅਤਾਂ ਵਲੋਂ ਮਾਤਾ ਤੇਜ ਕੌਰ ਨੂੰ ਅੰਤਿਮ ਵਿਦਾਇਗੀ <br/>
Ad Position 24