04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜਖੇਪਲ ਵਿਖੇ ਡੀ. ਟੀ. ਐੱਫ. ਦੀ 36ਵੀਂ ਵਜ਼ੀਫ਼ਾ ਪ੍ਰੀਖਿਆ ਸਫ਼ਲਤਾ ਪੂਰਵਕ ਸੰਪੰਨ

Ad Position 21
No active advertisement
ਅਜੀਤ ਡੈਸਕ 22-12-2025
ਜਖੇਪਲ, 21 ਦਸੰਬਰ (ਮੇਜਰ ਸਿੰਘ ਸਿੱਧੂ)-ਅਧਿਆਪਕ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਹਰ ਸਾਲ ਆਯੋਜਿਤ ਕੀਤੀ ਜਾਣ ਵਾਲੀ ਪ੍ਰੀਖਿਆ ਜ਼ਿਲੇ੍ਹ ਦੇ ਜਖੇਪਲ ਕੇਂਦਰ ਵਿਚ ਸਫਲਤਾ ਪੂਰਵਕ ਲਈ ਗਈ | ਜਖੇਪਲ ਦੇ ਮੁੱਖ ਪ੍ਰਬੰਧਕ ਰਣਵੀਰ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੈਟਾਗਿਰੀ ਦੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 223 ਵਿਦਿਆਰਥੀਆਂ ਨੇ ਭਾਗ ਲਿਆ | ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਸੰਗਰੂਰ ਜ਼ਿਲੇ੍ਹ ਦੀ ਮਹਾਨ ਸੁਤੰਤਰਤਾ ਸੰਗਰਾਮਣ ਗਦਰੀ ਬੀਬੀ ਗੁਲਾਬ ਕੌਰ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਨਮੂਨੇ ਦੀ ਨਕਲ ਰਹਿਤ ਮੁਕਾਬਲਾ ਪ੍ਰੀਖਿਆ ਦਾ ਅਨੁਭਵ ਦੇਣਾ ਅਤੇ ਉਨ੍ਹਾਂ ਵਿਚ ਵਿਗਿਆਨਕ ਦਿ੍ਸ਼ਟੀ ਕੋਣ, ਸਮਾਜਵਾਦ, ਧਰਮ ਨਿਰਪੱਖਤਾ, ਦੇਸ਼ ਭਗਤੀ ਜਿਹੀਆਂ ਕਦਰਾਂ ਕੀਮਤਾਂ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਹਾਨ ਵਿਰਸੇ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਜਥੇਬੰਦੀ ਦੇ ਮੌਜੂਦਾ ਅਤੇ ਰਿਟਾਇਰਡ ਆਗੂਆਂ, ਕਾਰਕੁੰਨਾ ਅਤੇ ਹਮਦਰਦਾਂ ਦੇ ਸਹਿਯੋਗ ਨਾਲ ਪਿਛਲੇ 36 ਸਾਲਾਂ ਤੋਂ ਆਯੋਜਿਤ ਕੀਤੀ ਜਾ ਰਹੀ ਹੈ | ਇਸ ਪ੍ਰੀਖਿਆ ਵਿਚ ਦੋਨੋ ਕੈਟਾਗਰੀਆਂ ਵਿਚੋਂ ਅਲੱਗ-ਅਲੱਗ ਹਰੇਕ ਜਮਾਤ ਦੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਸਮਾਰੋਹ ਆਯੋਜਿਤ ਕਰ ਕੇ ਇਕ ਵਾਰ ਨਕਦ ਰਾਸ਼ੀ ਵਜ਼ੀਫ਼ੇ ਦੇ ਤੌਰ 'ਤੇ ਦਿੱਤੀ ਜਾਵੇਗੀ | ਅਗਲੇ ਦਸ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਵਧਾਓ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਵਿਚ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਰੁਪਿੰਦਰ ਸਿੰਘ, ਸਿਮਰਨ ਸਿੰਘ ਪ੍ਰਗਟ ਮਹਿਤਾ, ਮੈਡਮ ਸੰਦੀਪ ਕੌਰ ਅਤੇ ਰੂਲਦੂ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਵਿਖੇ ਵਿਨਰਜੀਤ ਗੋਲਡੀ ਜੋਤੀ ਪ੍ਰਚੰਡ ਕਰਨਗੇ-ਬਾਂਸਲ ਅਗਲੀ ਖ਼ਬਰ ਹੀਰਾ ਸੰਧੂ ਨੇ ਵੋਟਰਾਂ ਦਾ ਧੰਨਵਾਦ ਕੀਤਾ <br/>
Ad Position 24