04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੱਲ੍ਹ

Ad Position 21
No active advertisement
ਅਜੀਤ ਡੈਸਕ 22-12-2025
ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ (ਭੁੱਲਰ, ਧਾਲੀਵਾਲ)-ਡੈਮੋਕਰੈਟਿਕ ਮਨਰੇਗਾ ਫ਼ਰੰਟ ਬਲਾਕ ਸੁਨਾਮ ਦੀ ਮੀਟਿੰਗ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਧਰਮਗੜ੍ਹ ਦੇ ਮਨਰੇਗਾ ਮਜ਼ਦੂਰ ਸ਼ਾਮਿਲ ਹੋਏ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਮਨਰੇਗਾ ਮਜ਼ਦੂਰ ਖ਼ਤਮ ਕਰਨ ਦੇ ਵਿਰੋਧ ਵਿਚ 23 ਦਸੰਬਰ ਨੂੰ ਐੱਸ.ਡੀ. ਐੱਮ ਦਫ਼ਤਰ ਸੁਨਾਮ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਕੀਤਾ ਗਿਆ | ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦੇ ਆਗੂ ਕਰਨੈਲ ਸਿੰਘ ਜਖੇਪਲ, ਹਰਪਾਲ ਕੌਰ ਰਵਿਦਾਸਪੁਰਾ ਟਿੱਬੀ ਨੇ ਕਿ ਕੇਂਦਰ ਸਰਕਾਰ ਵਲੋਂ ਸੰਸਦ 'ਚ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ, ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਲਿਆ ਕੇ ਸੂਬਿਆਂ ਦਾ ਹੱਕ ਮਾਰਿਆ ਜਾ ਰਿਹਾ ਹੈ ਜਦੋਂ ਕਿ ਕਿਹਾ ਪੰਜਾਬ ਪਹਿਲਾਂ ਹੀ ਕਰਜ਼ੇ ਵਿਚ ਡੁੱਬਿਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਸੁੱਖੀ ਬਾਠ ਵਲੋਂ ਲੋੜਵੰਦ ਵਿਦਿਆਰਥੀਆਂ ਲਈ ਲੱਖਾਂ ਦੀ ਵਿੱਤੀ ਸਹਾਇਤਾ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਵਿਖੇ ਵਿਨਰਜੀਤ ਗੋਲਡੀ ਜੋਤੀ ਪ੍ਰਚੰਡ ਕਰਨਗੇ-ਬਾਂਸਲ
Ad Position 24