03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਮੈਰੀਟੋਰੀਅਸ ਅਧਿਆਪਕਾਂ ਵਲੋਂ ਘਿਰਾਓ ਦਾ ਪ੍ਰੋਗਰਾਮ ਮੁਲਤਵੀ

Ad Position 21
No active advertisement
ਅਜੀਤ ਡੈਸਕ 22-12-2025
ਸੰਗਰੂਰ, 21 ਦਸੰਬਰ (ਅਮਨਦੀਪ ਸਿੰਘ ਬਿੱਟਾ)-ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੰਗਰੂਰ ਵਿਖੇ ਪ੍ਰਦਰਸ਼ਨ ਕਰਨ ਦੇ ਐਲਾਨ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਬਰਨਾਲਾ ਕੈਂਚੀਆਂ ਨੇੜੇ ਰੋਸ ਮਾਰਚ ਕੱਢਣ ਸਮੇਂ ਪ੍ਰਸ਼ਾਸਨ ਨੇ ਫੋਰਸ ਲਗਾ ਕੇ ਮੈਰੀਟੋਰੀਅਸ ਅਧਿਆਪਕਾਂ ਨੂੰ ਰੋਕ ਲਿਆ | ਅਧਿਆਪਕਾਂ ਨੇ ਚੌਕ ਦੇ ਨੇੜੇ ਰੋਡ 'ਤੇ ਬੈਠ ਕੇ ਰੋਸ ਵਜੋਂ ਆਪਣਾ ਧਰਨਾ ਆਰੰਭ ਕਰ ਦਿੱਤਾ | ਚੇਤੇ ਰਹੇ ਕਿ ਮੈਰੀਟੋਰੀਅਸ ਸਕੂਲਾਂ ਦੇ ਟੀਚਰਜ਼ ਸਿੱਖਿਆ ਵਿਭਾਗ ਵਿਚ ਰੈਗੂਲਰ ਹੋਣ ਲਈ ਤੇ ਪਿਛਲੇ ਲੰਮੇ ਸਮੇਂ ਦੇ ਰੁਕੇ ਬਕਾਏ ਤੇ ਤਨਖ਼ਾਹ ਵਾਧਿਆਂ ਲਈ ਨਿਰੰਤਰ ਸੰਘਰਸ਼ ਦੇ ਰਾਹ ਪਏ ਹੋਏ ਹਨ | ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਪੈਨਲ ਮੀਟਿੰਗਾਂ ਵਿਚ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਹਿਮਤੀ ਪ੍ਰਗਟਾਈ ਗਈ ਹੈ, ਇਸ ਫ਼ੈਸਲੇ ਨੂੰ ਲਾਗੂ ਕਰਨ ਵਿਚ ਹੋਰ ਦੇਰੀ ਕੀਤੀ ਜਾ ਰਹੀ ਹੈ, ਜੋ ਕਿ ਠੀਕ ਨਹੀਂ ਹੈ ਸਰਕਾਰ ਨੂੰ ਸਾਡੀਆਂ ਮੰਗਾਂ ਜਲਦ ਪੂਰੀਆਂ ਕਰਨੀਆਂ ਚਾਹੀਦੀਆਂ ਹਨ | ਮੈਰੀਟੋਰੀਅਸ ਯੂਨੀਅਨ ਦੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਕਿਹਾ ਕਿ ਸਿੱਖਿਆ ਦੇ ਨਾਮ 'ਤੇ ਸੱਤਾ ਵਿਚ ਆਮ ਪਾਰਟੀ ਦੇ ਦਾਅਵੇ ਖੋਖਲੇ ਹੋ ਰਹੇ ਨੇ, ਸਿੱਖਿਆ ਮੰਤਰੀ ਹਰਜੋਤ ਬੈਂਸ 10 ਦਸੰਬਰ ਦੀ ਲਿਖਤੀ ਮੀਟਿੰਗ ਦੇ ਕੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਨਾਲ ਮੀਟਿੰਗ ਨਹੀਂ ਕੀਤੀ | ਪਿਛਲੇ 10 ਸਾਲਾਂ ਵਿਚ ਤਨਖ਼ਾਹ ਵਾਧਾ ਸਿਰਫ਼ 4500 ਰੁਪਏ ਹੋਇਆ ਹੈ, ਇਸ ਤੋਂ ਜ਼ਿਆਦਾ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਹੋਣ ਤੇ ਹੀ ਹੋਣਾ ਹੈ | ਇਸ ਸਮੇਂ ਡਾ. ਰਾਜਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰੇ ਤੇ ਪਿਛਲੇ ਬਕਾਏ ਜਲਦ ਜਾਰੀ ਕਰੇ, ਹੋਰ ਆਨਾਕਾਨੀ ਕਰਨੀ ਹੁਣ ਠੀਕ ਨਹੀਂ | ਅੱਜ ਧੂਰੀ ਵਿਖੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਆਏ ਅਧਿਕਾਰੀ ਐਡੀਸ਼ਨਲ ਪਿ੍ੰਸੀਪਲ ਸੈਕਟਰੀ ਸ੍ਰੀ ਸਿਮਰਨਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ ਗਈ ਫਿਰ ਅਧਿਆਪਕ ਸ਼ਾਂਤ ਹੋਏ | ਮੈਰੀਟੋਰੀਅਸ ਅਧਿਆਪਕਾਂ ਦੇ ਰੋਹ ਨੂੰ ਦੇਖਦਿਆਂ ਸਿੱਖਿਆ ਮੰਤਰੀ ਨਾਲ 15 ਜਨਵਰੀ ਨੂੰ ਲਿਖਤੀ ਮੀਟਿੰਗ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਦੇਰ ਸ਼ਾਮ ਤੱਕ ਕੈਬਨਿਟ-ਸਬ ਕਮੇਟੀ ਨਾਲ ਮੀਟਿੰਗ ਦਾ ਪ੍ਰਸ਼ਾਸਨ ਨੇ ਭਰੋਸਾ ਦਿੱਤਾ | ਇਸ ਤੋਂ ਬਾਅਦ ਅਧਿਆਪਕਾਂ ਨੇ ਆਪਣਾ ਧਰਨਾ ਸਮਾਪਤ ਕੀਤਾ | ਇਸ ਸਮੇਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਮਨੋਜ ਕੁਮਾਰ, ਬੂਟਾ ਸਿੰਘ ਮਾਨ, ਰਾਜਬੀਰ ਕੌਰ, ਕੇਵਲ ਸਿੰਘ, ਮਨੋਜ ਕੁਮਾਰ, ਅਜੇ ਕੁਮਾਰ, ਅਮਰੀਸ਼ ਸ਼ਰਮਾ, ਮਨਜਿੰਦਰ ਕੌਰ, ਲਖਵੀਰ ਸਿੰਘ, ਨਵਦੀਪ ਸਿੰਘ, ਮਲਕੀਤ ਸਿੰਘ ਆਗੂ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਅਦੁੱਤੀ ਸ਼ਹੀਦੀ ਨੂੰ ਸਮਰਪਿਤ ਅਲਪਾਈਨ ਸਕੂਲ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹਾਕੀ ਟੂਰਨਾਮੈਂਟ ਵਿਚ ਪੂਨੀਆ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ <br/>
Ad Position 24