03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਦੁੱਤੀ ਸ਼ਹੀਦੀ ਨੂੰ ਸਮਰਪਿਤ ਅਲਪਾਈਨ ਸਕੂਲ ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-12-2025
ਭਵਾਨੀਗੜ੍ਹ, 21 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਅਦੁੱਤੀ ਸ਼ਹੀਦੀ ਦੀ ਯਾਦ ਨੂੰ ਸਮਰਪਿਤ ਅਲਪਾਈਨ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਦੇ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਵਲੋਂ ਦਿੱਤੀ ਕੁਰਬਾਨੀ ਸਬੰਧੀ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਇਹ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਵਿਚ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਉਣ ਉਪਰੰਤ ਸਕੂਲ ਦੇ ਮੁੱਖ ਗੇਟ 'ਤੇ ਲੰਗਰ ਲਗਾ ਕੇ ਸੜਕ ਤੋਂ ਲੰਘਦੀਆਂ ਸੰਗਤਾਂ ਲਈ ਲੰਗਰ ਸੇਵਾ ਕੀਤੀ ਗਈ | ਜਿਸ ਵਿਚ ਸਕੂਲ ਪਿ੍ੰਸੀਪਲ ਰੋਮਾ ਅਰੋੜਾ, ਸਕੂਲ ਸਟਾਫ਼, ਵਿਦਿਆਰਥੀਆਂ ਨੇ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੰੂਨ ਖ਼ਤਮ ਕਰ ਕੇ ਨਵੇਂ ਲਿਆਂਦੇ ਕਾਨੰੂਨ ਦੇ ਵਿਰੋਧ 'ਚ ਗਾਗਾ ਦੀ ਅਗਵਾਈ ਹੇਠ ਕਾਂਗਰਸ ਵਲੋਂ ਪ੍ਰਬੰਧਕੀ ਕੰਪਲ... ਅਗਲੀ ਖ਼ਬਰ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਮੈਰੀਟੋਰੀਅਸ ਅਧਿਆਪਕਾਂ ਵਲੋਂ ਘਿਰਾਓ ਦਾ ਪ੍ਰੋਗਰਾਮ ਮੁਲਤਵੀ
Ad Position 24