03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕਿਸਾਨ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਜ਼ਰੂਰ ਉਠਾਉਣ-ਦਲਵੀਰ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 22-12-2025
ਧੂਰੀ, 21 ਦਸੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਧੂਰੀ ਵਿਖੇ ਲਗਾਈ ਗਈ | ਇਸ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਕੈਂਪ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ | ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਅਤੇ ਪ੍ਰਧਾਨਗੀ ਡਾ: ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ, ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਕੀਤੀ ਗਈ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਐਸ.ਡੀ.ਐਮ ਧੂਰੀ ਰਿਸ਼ਭ ਬਾਂਸਲ, ਡਾਇਰੈਕਟਰ ਸ਼ੂਗਰ ਫੈਡ ਜਸਪਾਲ ਸਿੰਘ ਭੁੱਲਰ, ਡਾਇਰੈਕਟਰ ਅਨਿਲ ਮਿੱਤਲ, ਨਰੇਸ਼ ਸਿੰਗਲਾ ਅਤੇ ਹਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਡਾ. ਮਨਦੀਪ ਸਿੰਘ ਡਾ:ਗੁਰਵੀਰ ਕੌਰ ਡਾ: ਸੁਨੀਲ ਕੁਮਾਰ, ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ ਪ੍ਰੋਫੈਸਰ ਡਾ:ਅਸ਼ੋਕ ਕੁਮਾਰ ਆਦਿ ਨੇ ਵੀ ਆਪਣੇ ਵਿਚਾਰ ਰੱਖੇ ਇਸ ਮੌਕੇ ਮੁੱਖ ਮਹਿਮਾਨਾਂ ਵਲੋਂ ਖੇਤੀ ਅਤੇ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾਉਣ ਵਾਲੇ ਅਤੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 120 ਕਿਸਾਨਾਂ ਕਿਸਾਨ ਬੀਬੀਆਂ ਅਤੇ ਸੈੱਲਫ਼ ਹੈਲਪ ਗਰੁੱਪਾਂ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੀਆਂ ਚੋਣਾਂ ਲੜ ਕੇ ਭਾਜਪਾ ਨੇ ਦਿਹਾਤੀ ਖੇਤਰਾਂ 'ਚ ਆਪਣੀ ਹੌਂਦ ਦਾ ਵਜਾਇਆ ਡੰਕਾ-ਡਿੰਪਲ, ਬੇਦੀ <br/> ਅਗਲੀ ਖ਼ਬਰ ਸੰਗਰੂਰ ਦੇ ਕੂੜੇ ਤੋਂ ਬਿਜਲੀ ਪਲਾਂਟ ਲਗਾਉਣ ਲਈ ਹਾਊਸ ਦੀ ਮੀਟਿੰਗ ਵਿਚ ਕਰਾਵਾਂਗੇ ਮਤਾ ਪਾਸ-ਰਿਪੂ ਢਿੱਲੋਂ <br/>
Ad Position 24