03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਡਾਇਰੈਕਟਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ <br/>

Ad Position 21
No active advertisement
ਸੁਨਾਮ 'ਚ ਟਰੋਮਾ ਸੈਂਟਰ ਦੀ ਉਸਾਰੀ ਦਾ ਜਾਇਜ਼ਾ ਲੈਂਦੇ ਹੋਏ ਡਾ. ਸੁਨੀਲ ਬਾਂਸਲ | ਤਸਵੀਰ: ਭੁੱਲਰ <br/> 22-12-2025
ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬਾਂਸਲ ਵਲੋਂ ਅੱਜ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ | ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਹਸਪਤਾਲ ਵਿਚ ਬਣ ਰਹੀ ਡਰੱਗ ਵੇਅਰਹਾਊਸ, ਟਰੋਮਾ ਸੈਂਟਰ ਅਤੇ ਬਲੱਡ ਬੈਂਕ ਦੀ ਇਮਾਰਤ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ | ਡਾ. ਸੁਨੀਲ ਬਾਂਸਲ ਵਲੋਂ ਹਸਪਤਾਲ ਦੇ ਐੱਸ.ਐੱਮ.ਓ ਡਾ. ਸ਼ਵਦੀਪ ਕੌਰ ਨੂੰ ਹਸਪਤਾਲ ਵਿਚ ਸਾਫ-ਸਫਾਈ ਰੱਖਣ ਲਈ ਹਦਾਇਤਾਂ ਕੀਤੀਆਂ ਗਈਆਂ ਅਤੇ ਕਾਰਪੋਰੇਸ਼ਨ ਦੇ ਐੱਸ.ਡੀ.ਓ ਸੰਜੀਵ ਕੁਮਾਰ ਨੂੰ ਇਮਾਰਤਾਂ ਦੀ ਉਸਾਰੀ ਦੇ ਕੰਮਾਂ 'ਚ ਆਪਸੀ ਤਾਲਮੇਲ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਸੁਨੀਲ ਬਾਂਸਲ ਨੇ ਹਸਪਤਾਲ ਦੇ ਐੱਸ ਐੱਮ ਓ ਡਾ ਸ਼ਵਦੀਪ ਕੌਰ ਅਤੇ ਡੀ ਐੱਮ ਸੀ ਦੀ ਕਾਰਗੁਜ਼ਾਰੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ•ਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਨ ਦੇ ਨਾਲ-ਨਾਲ ਹਸਪਤਾਲ ਦੀ ਛੇ ਮਹੀਨਿਆਂ 'ਚ ਕਾਇਆ ਕਲਪ ਕਰਨ ਦਾ ਵਿਸ਼ਵਾਸ ਦਿਵਾਇਆ | ਉਨ•ਾਂ ਕਿਹਾ ਕਿ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਵੀ ਜਲਦ ਪੂਰੀ ਕਰ ਦਿੱਤੀ ਜਾਵੇਗੀ | ਉਨ•ਾਂ ਕਿਹਾ ਕਿ ਬਲੱਡ ਬੈਂਕ ਦਾ ਸਰਟੀਫਿਕੇਟ ਲੈਣ ਲਈ ਅਪਲਾਈ ਕਰ ਦਿੱਤਾ ਗਿਆ ਹੈ ਜੋ ਛੇਤੀ ਹੀ ਮਿਲ ਜਾਵੇਗਾ | ਇਸ ਮੌਕੇ ਐੱਸ.ਐੱਮ.ਓ ਸੁਨਾਮ ਡਾ ਸਵਦੀਪ ਕੌਰ, ਐੱਸ.ਐੱਮ.ਓ ਲਹਿਰਾ ਡਾ ਸੰਜੇ ਬਾਂਸਲ, ਡਾ. ਰਾਜੀਵ ਜਿੰਦਲ, ਡਾ. ਪ੍ਰਭਜੋਤ ਸਿੰਘ ਢਿੱਲੋਂ, ਡਾ. ਚਮਨਦੀਪ ਸਿੰਘ ਰੇਖੀ, ਡਾ. ਗੀਤਿਕਾ, ਡਾ. ਸੋਨਿਕਾ, ਲਾਲ ਚੰਦ, ਅਮਨ ਮਿੱਤਲ, ਮਨਜੀਤ ਸਿੰਘ, ਜਗਸੀਰ ਸਿੰਘ ਭੰਮਾਬੱਦੀ ਅਤੇ ਰਜਿੰਦਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਰਸਾਂ ਦੀ ਭਰਤੀ ਨੂੰ ਹਰੀ ਝੰਡੀ ਦੇਣ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਪੈਨਸ਼ਨਰ ਦਿਹਾੜਾ ਮਨਾਇਆ <br/>
Ad Position 24