03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਰਸਾਂ ਦੀ ਭਰਤੀ ਨੂੰ ਹਰੀ ਝੰਡੀ ਦੇਣ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 22-12-2025
ਸੰਗਰੂਰ, 21 ਦਸੰਬਰ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਏ.ਐੱਨ.ਐੱਮ. ਅਤੇ ਸਟਾਫ਼ ਨਰਸਾਂ ਦੀਆਂ 1568 ਖ਼ਾਲੀ ਅਸਾਮੀਆਂ ਤੇ ਭਰਤੀ ਕੀਤੇ ਨੂੰ ਹਰੀ ਝੰਡੀ ਦਿੱਤੇ ਜਾਣ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਸਵਾਗਤ ਕੀਤਾ ਹੈ, ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 729 ਏ.ਐਨ.ਐਮ. ਅਤੇ 839 ਸਟਾਫ਼ ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ | ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਇਸ ਭਰਤੀ ਦੇ ਮੁਕੰਮਲ ਹੋ ਜਾਣ ਨਾਲ ਸੂਬੇ ਦੀਆਂ ਸਿਹਤ ਸੇਵਾਵਾਂ ਵਿਚ ਸੁਧਾਰ ਹੋਵੇਗਾ | ਉਨ•੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿੱਥੇ 2022 ਵਿਚ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਕਰਨ ਲਈ ਸਿਹਤ ਸੇਵਾਵਾਂ ਅਤੇ ਸਿੱਖਿਆ ਸੇਵਾਵਾਂ ਵਿਚ ਅਹਿਮ ਸੁਧਾਰ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਕਵਿਤਾ ਉਚਾਰਨ ਮੁਕਾਬਲੇ ਭਲਕੇ ਫਾਰਚੂਨ ਸਕੂਲ ਵਿਖੇ ਹੋਣਗੇ <br/... ਅਗਲੀ ਖ਼ਬਰ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਡਾਇਰੈਕਟਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ <br/>
Ad Position 24